Sikh Helping to Kashmiri Students – Bhai Sarbjit Singh Dhunda | Khalsa Aid

408

Sikh Helping to Kashmiri Students – Bhai Sarbjit Singh Dhunda | Khalsa Aid ਪੁਲਵਾਮਾ ਹਮਲੇ ਮਗਰੋਂ ਦੇਸ਼ ਦੇ ਵੱਖ-ਵੱਖ ਹਿੱਸਿਆ ਵਿਚ ਬੈਠੇ ਕਸ਼ਮੀਰੀ ਲੋਕਾਂ ਦੀਆਂ ਮੁਸੀਬਤਾਂ ਵਧਦੀਆਂ ਜਾ ਰਹੀਆਂ ਹਨ। ਇਸ ਦੇ ਨਾਲ ਹੀ ਵਿਦਿਆਰਥੀਆਂ ਨੂੰ ਵੀ ਕਾਫ਼ੀ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਖ਼ਾਲਸਾ ਏਡ ਵਲੋਂ ਕਸ਼ਮੀਰੀਆਂ ਵਿਦਿਆਰਥੀਆਂ ਦਾ ਦੁੱਖ ਸਮਝਦੇ ਹੋਏ ਇਨ੍ਹਾਂ ਨੂੰ ਕਸ਼ਮੀਰ ਵਿਚ ਸਹੀ ਸਲਾਮਤ ਭੇਜਣ ਦਾ ਉਪਰਾਲਾ ਕੀਤਾ ਜਾ ਰਿਹਾ ਹੈ। ਜਿਸ ਵਿਚ ਦੇਸ਼ ਦੇ ਵੱਖ-ਵੱਖ ਹਿੱਸਿਆਂ

#Humanity

Sikh Helping to Kashmiri Students | Bhai Sarbjit Singh Dhunda | Khalsa Aid | 2019https://youtu.be/uUe57iTLOuMwww.fb.com/sikhilehartvwww.sikhilehar.comwww.sikhilehartv.comhttp://www.facebook.com/groups/sikhileharwww.youtube.com/sikhilehar____www.ssdhunda.com___www.youtube.com/ssdhundawww.fb.com/sarbjitsinghdhunda

Posted by Sikhi Lehar TV on Saturday, 23 February 2019

ਵਿਚ ਪੜ੍ਹਦੇ ਵਿਦਿਆਰਥੀਆਂ ਨੂੰ ਮੋਹਾਲੀ ਦੇ ਇਕ ਗੁਰਦੁਆਰਾ ਸਾਹਿਬ ਵਿਖੇ ਇਕੱਠਾ ਕੀਤਾ ਜਾ ਰਿਹਾ ਹੈ। ਇਸ ਤੋਂ ਬਾਅਦ ਇਨ੍ਹਾਂ ਸਾਰੇ ਵਿਦਿਆਰਥੀਆਂ ਨੂੰ ਕਸ਼ਮੀਰ ਭੇਜ ਦਿਤਾ ਜਾਵੇਗਾ। ਪੁਲਵਾਮਾ ਹਮਲੇ ਤੋਂ ਬਾਅਦ ਉੱਥੇ ਉਨ੍ਹਾਂ ਦਾ ਰਹਿਣਾ ਮੁਸ਼ਕਿਲ ਹੋ ਗਿਆ ਸੀ। ਮਕਾਨ ਮਾਲਕਾਂ ਵਲੋਂ ਵੀ ਸਲਾਹ ਦਿਤੀ ਗਈ ਕਿ ਉਹ ਕਸ਼ਮੀਰ ਵਾਪਸ ਚਲੇ ਜਾਣ ਕਿਉਂਕਿ ਕੁਝ ਸ਼ਰਾਰਤੀ ਅਨਸਰ ਮਾਹੌਲ ਖ਼ਰਾਬ ਕਰਨ ਦੀ ਫ਼ਿਰਾਕ ਵਿਚ ਹਨ। ਪੁਲਿਸ ਪ੍ਰਸ਼ਾਸਨ ਵਲੋਂ ਵੀ ਉਨ੍ਹਾਂ ਦੀ ਮਦਦ ਕੀਤੀ ਗਈ ਅਤੇ ਉਨ੍ਹਾਂ ਨੂੰ ਪੂਰੀ ਸੁਰੱਖਿਆ ਮੁਹੱਈਆ ਕਰਵਾਈ ਗਈ ਉਨ੍ਹਾਂ ਦੱਸਿਆ ਕਿ ਉੱਥੋਂ ਦੇ ਸਥਾਨਕ ਲੋਕਾਂ ਵਲੋਂ ਉਨ੍ਹਾਂ ਦਾ ਪੁਲਵਾਮਾ ਹਮਲੇ ਮਗਰੋਂ ਕਈ ਵਾਰ ਵਿਰੋਧ ਵੀ ਕਰਨ ਦੀ ਕੋਸ਼ਿਸ਼ ਕੀਤੀ ਅਤੇ ਉਨ੍ਹਾਂ ਨੂੰ ਕਸ਼ਮੀਰ ਵਾਪਸ ਚਲੇ ਜਾਣ ਲਈ ਧਮਕੀਆਂ ਵੀ ਦਿਤੀਆਂ ਗਈਆਂ। ਇਸ ਦੌਰਾਨ ਕੁਝ ਕਸ਼ਮੀਰੀ ਵਿਦਿਆਰਥੀਆਂ ਨਾਲ ਕੁੱਟ-ਮਾਰ ਵੀ ਕੀਤੀ ਗਈ ਜਿਸ ਕਰਕੇ ਉਨ੍ਹਾਂ ਦੇ ਅੰਦਰ ਵੀ ਡਰ ਬੈਠ ਗਿਆ ਅਤੇ ਉਹ ਅਪਣੀ ਜਾਨ ਬਚਾਉਣ ਲਈ ਇੱਥੇ ਪਹੁੰਚੇ। ਵਿਦਿਆਰਥੀਆਂ ਨੇ ਦੱਸਿਆ ਕਿ ਉਹ ਪਿਛਲੇ ਕਈ ਸਾਲਾਂ ਤੋਂ ਦੇਹਰਾਦੂਨ ਵਿਚ ਪੜ੍ਹਾਈ ਕਰ ਰਹੇ ਹਨ ਪਰ ਪਹਿਲਾਂ ਕਦੀ ਵੀ ਉਨ੍ਹਾਂ ਨਾਲ ਅਜਿਹਾ ਨਹੀਂ ਹੋਇਆ। ਉਨ੍ਹਾਂ ਕਿਹਾ ਕਿ ਜਿਹੜੇ ਜਵਾਨ ਪੁਲਵਾਮਾ ਹਮਲੇ ਵਿਚ ਸ਼ਹੀਦ ਹੋਏ ਹਨ, ਉਨ੍ਹਾਂ ਦਾ ਉਨ੍ਹਾਂ ਨੂੰ ਵੀ ਉਨਾ ਹੀ ਅਫ਼ਸੋਸ ਹੈ ਜਿੰਨਾ ਕਿ ਇਕ ਭਾਰਤੀ ਨੂੰ ਹੋਣਾ ਚਾਹੀਦਾ ਹੈ ਪਰ ਸਾਡੇ ਲਈ ਅਸੁਰੱਖਿਅਤ ਮਾਹੌਲ ਦਾ ਸਿਰਜਿਆ ਜਾਣਾ ਇਹ ਸਭ ਮਾੜੀ ਸਿਆਸਤ ਦਾ ਸੰਕੇਤ ਹੈ। ਉਨ੍ਹਾਂ ਇਹ ਵੀ ਕਿਹਾ ਕਿ ਸਾਨੂੰ ਆਮ ਜਨਤਾ ਤੋਂ ਕਿਸੇ ਪ੍ਰਕਾਰ ਦੀ ਕੋਈ ਤਕਲੀਫ਼ ਨਹੀਂ ਹੈ ਅਤੇ ਉਹ ਪਿਛਲੇ ਲੰਮੇ ਸਮੇਂ ਤੋਂ ਸੁਤੰਤਰਤਾ ਪੂਰਵਕ ਅਪਣੀ ਪੜ੍ਹਾਈ ਕਰ ਰਹੇ ਸਨ। ਗੱਲਬਾਤ ਦੌਰਾਨ ਵਿਦਿਆਰਥੀਆਂ ਨੇ ਦੱਸਿਆ ਖ਼ਾਲਸਾ ਏਡ ਵਲੋਂ ਉਨ੍ਹਾਂ ਨੂੰ ਹਰ ਇਕ ਸੁਵਿਧਾ ਮੁਹੱਈਆ ਕਰਵਾਈ ਜਾ ਰਹੀ ਹੈ। ਵਿਦਿਆਰਥੀਆਂ ਨੇ ਖ਼ਾਲਸਾ ਏਡ ਦਾ ਸ਼ੁਕਰਾਨਾ ਕਰਦੇ ਹੋਏ ਦੱਸਿਆ ਕਿ ਉਨ੍ਹਾਂ ਦੀ ਪੂਰੀ ਸਾਂਭ ਸੰਭਾਲ ਕੀਤੀ ਜਾ ਰਹੀ ਹੈ ਅਤੇ ਉਹ ਹੁਣ ਪੂਰੀ ਤਰ੍ਹਾਂ ਖ਼ੁਦ ਨੂੰ ਸੁਰੱਖਿਅਤ ਮਹਿਸੂਸ ਕਰ ਰਹੇ ਹਨ। ਹੁਣ ਉਨ੍ਹਾਂ ਨੂੰ ਇਕ ਉਮੀਦ ਜਾਗੀ ਹੈ ਕਿ ਉਹ ਜਲਦੀ ਹੀ ਅਪਣੇ ਘਰਾਂ ਨੂੰ ਪਰਤ ਸਕਣਗੇ।