ਜੰਗ ਨਾਲ ਮਸਲੇ ਹੱਲ ਨਹੀਂ ਹੋਣੇ….ਇਮਰਾਨ ਖਾਨ ਦਾ ਤਾਜ਼ਾ ਬਿਆਨ ! ਦੇਖੋ ਵੀਡੀਓ….

257

ਜੰਗ ਨਾਲ ਮਸਲੇ ਹੱਲ ਨਹੀਂ ਹੋਣੇ….ਇਮਰਾਨ ਖਾਨ ਦਾ ਤਾਜ਼ਾ ਬਿਆਨ ! ਦੇਖੋ ਵੀਡੀਓ ਪਾਕਿਸਤਾਨੀ ਪ੍ਰਧਾਨ ਮੰਤਰੀਨੇ ਕਿਹਾ ਕਿ ਅੱਜਕਲ੍ਹ ਜੋ ਮਾਹੌਲ ਬਣ ਰਿਹਾ ਹੈ ਉਹ ਠੀਕ ਨਹੀਂ ਹੈ। ਖਾਨ ਅਨੁਸਾਰ ਉਨ੍ਹਾਂ ਨੇ ਪੁਲਵਾਮਾ ਹਮਲੇ ਤੋਂ ਬਾਅਦ ਭਾਰਤ ਨੂੰ ਇਸ ਮਾਮਲੇ ਦੀ ਜਾਂਚ ਕਰਨ ਦਾ ਵਚਨ ਦਿੱਤਾ ਸੀ। ਉਨ੍ਹਾਂ ਕਿਹਾ ਕਿ ਉਹ ਇਸ ਚੀਜ ਨੂੰ ਸਮਝ ਸਕਦੇ ਹਨ ਕਿਉਂਕਿ ਪਾਕਿਸਤਾਨ ਵੀ ਪਿਛਲੇ 10 ਸਾਲ ਤੋਂ ਅੱਤਵਾਦ ਨਾਲ ਲੜ ਰਿਹਾ ਹੈ । ਬਾਲਾਕੋਟ ਵਿੱਚ ਅੱਤਵਾਦੀ ਟਿਕਾਣਿਆਂ ਉੱਪਰ ਹੋਏ ਹਵਾਈ ਹਮਲਿਆਂ ਮਗਰੋਂ ਭਾਰਤ ਦੇ ਪਾਕਿਸਤਾਨ ਵਿੱਚ ਮਾਹੌਲ ਭਖ਼ਿਆ ਪਿਆ ਹੈ। ਇਸੇ ਦੌਰਾਨ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਨੇ ਭਾਰਤ ਨੂੰ ਇੱਕ ਵਾਰ ਫਿਰ ਗੱਲਬਾਤ ਲਈ ਸੱਦਾ ਦਿੱਤਾ ਹੈ।

Prime Minister Imran Khan’s address on the current situation 🇵🇰🇵🇰 #PMIK

Posted by Imran Khan (official) on Wednesday, 27 February 2019

ਇਮਰਾਨ ਖਾਨ ਨੇ ਕਿਹਾ ਕਿ ਉਨ੍ਹਾਂ ਨੇ ਹਿੰਦੁਸਤਾਨ ਨੂੰ ਇਹ ਵੀ ਕਿਹਾ ਸੀ ਕਿ ਉਹ ਜੇਕਰ ਕੋਈ ਵੀ ਜਾਂਚ ਚਾਹੁੰਦੇ ਹਨ ਤਾਂ ਪਾਕਿ ਕਰਵਾਉਣ ਨੂੰ ਤਿਆਰ ਹੈ । ਉਨ੍ਹਾਂ ਨੇ ਕਿਹਾ ਕਿ ਇਹ ਪਾਕਿਸਤਾਨ ਦੇ ਹੱਕ ਵਿੱਚ ਵੀ ਨਹੀਂ ਹੈ ਕਿ ਉਸਦੀ ਜ਼ਮੀਨ ਦੀ ਵਰਤੋਂ ਅੱਤਵਾਦ ਲਈ ਕੀਤੀ ਜਾਵੇ। ਇਮਰਾਨ ਖਾਨ ਨੇ ਕਿਹਾ ਕਿ ਪਾਕਿਸਤਾਨ ਨੇ ਪਹਿਲਾਂ ਹੀ ਭਾਰਤ ਨੂੰ ਕਹਿ ਦਿੱਤਾ ਸੀ ਕਿ ਭਾਰਤੀ ਹਮਲੇ ਦਾ ਜਵਾਬ ਦੇਣਾ ਉਨ੍ਹਾਂ ਦੀ ਮਜਬੂਰੀ ਹੋਵੇਗੀ। ਇਮਰਾਨ ਖਾਨ ਨੇ ਕਿਹਾ  ਕਿ ਦੋਵਾਂ ਮੁਲਕਾਂ ਕੋਲ ਜੋ ਹਥਿਆਰ ਹਨ, ਉਨ੍ਹਾਂ ਨਾਲ ਜੰਗ ਹੋਈ ਤਾਂ ਅੰਜਾਮ ਦਾ ਅੰਦਾਜ਼ਾ ਲਾਇਆ ਜਾ ਸਕਦਾ ਹੈ। ਪਾਕਿ ਪੀਐਮ ਨੇ ਆਪਣੇ ਦੇਸ਼ਵਾਸੀਆਂ ਨੂੰ ਕਿਹਾ ਕਿ ਪੁਲਵਾਮਾ ਹਮਲੇ ਵਿੱਚ ਉਨ੍ਹਾਂ ਭਾਰਤ ਨੂੰ ਜਾਂਚ ਵਿੱਚ ਸਹਿਯੋਗ ਦੀ ਪੇਸ਼ਕਸ਼ ਕੀਤੀ ਸੀ ਤੇ ਹੁਣ ਵੀ ਉਹ ਗੱਲਬਾਤ ਦੀ ਅਪੀਲ ਕਰ ਰਹੇ ਹਨ। ਖਾਨ ਨੇ ਕਿਹਾ ਕਿ ਉਹ ਭਾਰਤ ਨੂੰ ਕਹਿਣਾ ਚਾਹੁੰਦੇ ਹਨ ਕਿ ਅਜੇ ਤੱਕ ਜਿੰਨੀਆਂ ਵੀ ਜੰਗਾਂ ਹੋਈਆਂ ਹਨ ਉਸ ਵਿੱਚ ਗਲਤੀਆਂ ਹੋਈਆਂ ਹਨ ਤੇ ਕਿਸੇ ਨੂੰ ਨਹੀਂ ਸੀ ਪਤਾ ਕਿ ਉਹ ਜੰਗਾਂ ਕਿੱਧਰ ਜਾਣਗੀਆਂ । ਇਮਰਾਨ ਨੇ ਇਸ ਦੌਰਾਨ ਸੰਸਾਰ ਜੰਗ ਸਮੇਤ ਕਈ ਹੋਰ ਜੰਗਾਂ ਦਾ ਉਦਾਹਰਣ ਵੀ ਦਿੱਤਾ। ਪਾਕਿਸਤਾਨ ਦੇ ਪ੍ਰਧਾਨਮੰਤਰੀ ਨੇ ਕਿਹਾ ਕਿ ਦੋਵੇਂ ਦੇਸ਼ਾਂ ਦੇ ਕੋਲ ਜੋ ਹਥਿਆਰ ਹਨ ਉਹ ਜੰਗ ਨੂੰ ਕੀਤੇ ਵੀ ਲਿਜਾ ਸਕਦੇ ਹਨ, ਉਸ ਵੇਲੇ ਨਾ ਇਹ ਉਨ੍ਹਾਂ ਦੇ ਹੱਥ ਵਿੱਚ ਹੋਵੇਗਾ, ਨਾ ਹੀ ਨਰਿੰਦਰ ਮੋਦੀ ਦੇ ਹੱਥ ਵਿੱਚ । ਅੰਤ ਚ ਇਮਰਾਨ ਖਾਨ ਨੇ ਇੱਕ ਵਾਰ ਫਿਰ ਕਿਹਾ ਕਿ ਉਹ ਫਿਰ ਕਹਿਣਾ ਚਾਹੁੰਦੇ ਹਨ ਕਿ ਉਹ ਪੁਲਵਾਮਾ ਹਮਲੇ ਦੀ ਜਾਂਚ ਕਰਨ ਲਈ ਤਿਆਰ ਹਨ ਤੇ ਬੈਠ ਕੇ ਵੀ ਮਸਲੇ ਹੱਲ ਕੀਤੇ ਜਾ ਸਕਦੇ ਹਨ । Terms of Service -: This Content Is Not my Own on this website . It is taken from another website,artical,youtube,newspaper,facebook or dailymotion. If u Have Any Issue About Any Content U Can Send Us Massage in page inbox. We will delete that content from website.