ਰਾਜੀਵ ਗਾਂਧੀ ਦੇ ਬੁੱਤ ਨੂੰ ਪੱਗ ਨਾਲ ਸਾਫ਼ ਕਰਨ ਵਾਲੇ ਮੰਡ ਨੇ ਮੰਗੀ ਮੁਆਫੀ – ਵੀਡੀਓ ਵੇਖੋ ਤੇ ਸ਼ੇਅਰ ਕਰੋ

574

ਪਿਛਲੇ ਦਿਨੀ ਲੁਧਿਆਣਾ ‘ਚ ਸਾਬਕਾ ਪ੍ਰਧਾਨ ਮੰਤਰੀ ਦੇ ਬੁੱਤ ਨੂੰ ਆਪਣੀ ਪਗੜੀ ਨਾਲ ਸਾਫ ਕਰਨ ਵਾਲੇ ਕਾਂਗਰਸੀ ਨੇਤਾ ਗੁਰਸਿਮਰਨ ਸਿੰਘ ਨੇ ਮੁਆਫ਼ੀ ਮੰਗ ਲਈ ਹੈ। ਮੁਆਫੀ ਮੰਗਦਿਆਂ ਕਾਂਗਰਸੀ ਨੇਤਾ ਗੁਰਸਿਮਰਨ ਸਿੰਘ ਮੰਡ ਨੇ ਕਿਹਾ ਹੈ ਕਿ ਮੇਰੇ ਤੋਂ ਅਚਨਚੇਤ ਗਲਤੀ ਹੋਈ ਸੀ ਤੇ ਮੈਂ ਸਮੁੱਚੇ ਸਿੱਖ ਭਾਈਚਾਰੇ ਤੋਂ ਹੱਥ ਜੋੜ ਕੇ ਮੁਆਫ਼ੀ ਮੰਗਦਾ ਹਾਂ। ਉਸ ਨੇ ਕਿਹਾ ਕਿ ਮੈਨੂੰ ਮੁਆਫ਼ ਕਰ ਦਿੱਤਾ ਜਾਵੇ। ਪਿਛਲੇ ਦਿਨ ਲੁਧਿਆਣਾ ਵਿਖੇ ਕੁਝ ਸਥਾਨਕ ਲੋਕਾਂ ਵੱਲੋਂ ਰਾਜੀਵ ਗਾਂਧੀ ਤੋਂ ਭਾਰਤ ਰਤਨ ਲੈਣ ਦੀ ਮੰਗ ਨੂੰ ਲੈ ਕੇ ਸਾਬਕਾ ਪ੍ਰਧਾਨ ਮੰਤਰੀ ਦਾ ਬੁੱਤ ਕਾਲਾ ਕਰ ਦਿੱਤਾ ਸੀ, ਜਿਸ ਤੋਂ ਬਾਅਦ ਇਸ ਕਾਂਗਰਸੀ ਆਗੂ ਨੇ ਰਾਜੀਵ ਗਾਂਧੀ ਦੇ ਬੁੱਤ ਨੂੰ ਦੁੱਧ ਨਾਲ ਧੋ ਕੇ ਆਪਣੀ ਪਗੜੀ ਨਾਲ ਸਾਫ ਕੀਤਾ ਸੀ, ਜਿਸ ਦੀ ਵੀਡੀਓ ਸੋਸ਼ਲ ਮੀਡੀਆ ‘ਤੇ ਬਹੁਤ ਵਾਇਰਲ ਹੋਈ , ਜਿਸ ਨੂੰ ਦੇਖ ਸਿੱਖ ਭਾਈਚਾਰੇ ‘ਚ ਕਾਫੀ ਰੋਸ ਦੇਖਣ ਨੂੰ ਮਿਲਿਆ । ਜੇਕਰ ਤੁਹਾਨੂੰ ਸਾਡੀ ਇਹ ਪੋਸਟ ਵਧੀਆ ਲੱਗੀ ਤਾਂ ਇਸ ਨੂੰ ਅੱਗੇ ਸ਼ੇਅਰ ਜਰੂਰ ਕਰੋ । ਅਤੇ ਸਾਡੇ ਦੁਆਰਾ ਪਾਈ ਗਈ ਹਰ ਇੱਕ ਪੋਸਟ ਦੀ ਜਾਣਕਾਰੀ ਪ੍ਰਾਪਤ ਕਰਨ ਲਈ ਸਾਡੇ ਫੇਸਬੁੱਕ ਪੇਜ (Sikh Media Of Punjab) ਨੂੰ ਲਾਈਕ ਕਰੋ ਜੀ ਸੋਸ਼ਲ ਮੀਡੀਆ ਦੇ ਅਜੋਕੇ ਦੌਰ ਵਿੱਚ ਨਵੀਂਆ ਅਪਡੇਟਸ ਦੇਖਣ ਲਈ ਆਪ ਜੀ Sikh Media Of Punjab (You Tube channel) ਅਤੇ ਫੇਸਬੁੱਕ ਪੇਜ ਤੇ ਕਲਿੱਕ ਕਰੋ– ਹਰ ਖੇਤਰ, ਧਰਮ,ਮਜਬ ਦੀ ਖਬਰ ਦੀ ਜਾਣਕਾਰੀ ਲੈਣ ਲਈ ਸਾਡੇ you tube channel- Sikh Media Of Punjab ਨੂੰ subscribe ਕਰੋ, ਅਤੇ ਫੇਸਬੁੱਕ ਤੇ ਸਾਡੇ ਪੇਜ ਨੂੰ ਲਾਈਕ ਕਰੋ, ਅਤੇ ਜਾਣਕਾਰੀ ਖਬਰਾਂ ਨੂੰ ਅੱਗੇ ਪਹੁੰਚਾੳੁਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਸ਼ੇਅਰ ਕਰੋ

ਰਾਜੀਵ ਗਾਂਧੀ ਦੇ ਬੁੱਤ ਨੂੰ ਪੱਗ ਨਾਲ ਸਾਫ਼ ਕਰਨ ਵਾਲੇ ਮੰਡ ਨੇ ਮੰਗੀ ਮੁਆਫੀ

ਰਾਜੀਵ ਗਾਂਧੀ ਦੇ ਬੁੱਤ ਨੂੰ ਪੱਗ ਨਾਲ ਸਾਫ਼ ਕਰਨ ਵਾਲੇ ਮੰਡ ਨੇ ਮੰਗੀ ਮੁਆਫੀ, ਡੇਲੀ ਪੋਸਟ 'ਤੇ ਐਕਸਕਲੂਸੀਵ

Posted by Daily Post Punjabi on Tuesday, 1 January 2019