ਜਸਪਾਲ ਮਾਮਲੇ ਵਿੱਚ ਪੁਲਿਸ ਨੂੰ ਫੋਨ ਕਰਨ ਵਾਲਾ ਆਇਆ ਸਾਹਮਣੇ | ਵੇਖੋ ਵੀਡੀਓ ਕੀ ਕਿਹਾ….

206

ਜਸਪਾਲ ਮਾਮਲੇ ਵਿੱਚ ਪੁਲਿਸ ਨੂੰ ਫੋਨ ਕਰਨ ਵਾਲਾ ਆਇਆ ਸਾਹਮਣੇ | ਵੇਖੋ ਵੀਡੀਓ ਕੀ ਕਿਹਾ | ਤੁਹਾਨੂੰ ਦੱਸ ਦੇਇਏ ਕਿ ਪੰਜਾਬ ਚ ਇੱਕ ਮਸਲਾ ਜਸਪਾਲ ਸਿੰਘ ਜੋ ਫਰੀਦਕੋਟ ਜੇਲ੍ਹ ਚ ਭੇਦਭਰੀ ਹਾਲਾਤ ਚ ਮੌਤ ਹੋਈ ਹੈ ਇਸ ਤੇ ਵੱਖ ਵੱਖ ਪ੍ਰਤੀਕਿਰਿਆ ਆ ਰਹੀਆਂ ਹਨ ਪੰਜਾਬ ਪੁਲਿਸ ਦੀ ਹਿਰਾਸਤ ਵਿੱਚ ਫਰੀਦਕੋਟ ਦੇ ਨੌਜਵਾਨ ਜਸਪਾਲ ਸਿੰਘ ਦੀ ਮੌਤ ਅਤੇ ਉਸ ਤੋਂ ਬਾਅਦ ਸੀਆਈਏ ਦੇ ਇੰਸਪੈਕਟਰ ਨਰਿੰਦਰ ਸਿੰਘ ਗਿੱਲ ਦੀ ਖ਼ੁਦਕੁਸ਼ੀ ਤੋਂ ਬਾਅਦ…ਜ਼ਿਲ੍ਹਾ ਪੁਲਿਸ ਸਵਾਲਾਂ ਦੇ ਘੇਰੇ ਵਿੱਚ ਹੈ। ਪੁਲਿਸ ਅਨੁਸਾਰ ਮ੍ਰਿਤਕ ਜਸਪਾਲ ਸਿੰਘ ਨੂੰ ਸੀਆਈਏ ਸਟਾਫ਼ ਨੇ 18 ਮਈ ਵਾਲੇ ਦਿਨ ਪਿੰਡ ਰੱਤੀ ਰੋੜੀ ਤੋਂ ਗ਼ੈਰ-ਕਾਨੂੰਨੀ ਅਸੱਲ੍ਹਾ ਰੱਖਣ ਦੇ ਸ਼ੱਕ ‘ਚ ਹਿਰਾਸਤ ‘ਚ ਲਿਆ ਸੀ। ਪੁਲਿਸ ਦਾ ਕਹਿਣਾ ਹੈ ਕਿ ਜਸਪਾਲ ਸਿੰਘ ਨੇ ਸੀਆਈਏ ਸਟਾਫ਼ ਦੇ ਹਵਾਲਾਤ ਅੰਦਰ ਹੀ ਫਾਹਾ ਲੈ ਕੇ ਖੁਦਕੁਸ਼ੀ ਕਰ ਲਈ।ਪੁਲਿਸ ਵੱਲੋਂ 19 ਮਈ ਤੋਂ ਕੀਤੇ ਜਾ ਰਹੇ ਯਤਨਾਂ ਦੇ ਬਾਵਜੂਦ ਹਾਲੇ ਤੱਕ ਜਸਪਾਲ ਸਿੰਘ ਦੀ ਲਾਸ਼ ਬਰਾਮਦ ਨਹੀਂ ਹੋ ਸਕੀ ਹੈ। ਜਸਪਾਲ ਸਿੰਘ ਜ਼ਿਲਾ ਸ੍ਰੀ ਮੁਕਤਸਰ ਸਾਹਿਬ ਅਧੀਨ ਪੈਂਦੇ ਪਿੰਡ ਪੰਜਾਵਾ ਦਾ ਰਹਿਣ ਵਾਲਾ ਸੀ। ਐੱਸਐੱਸਪੀ ਨੇ ਦੱਸਿਆ ਕਿ ਇੰਸਪੈਕਟਰ ਨਰਿੰਦਰ ਸਿੰਘ ਵੱਲੋਂ ਲਾਸ਼ ਨੂੰ ਖੁਰਦ ਬੁਰਦ ਕਰਨ ਨੂੰ ਲੈ ਕੇ ਉਸ ਵਿਰੁੱਧ ਪਹਿਲਾ ਮਾਮਲਾ ਦਰਜ ਕੀਤਾ ਗਿਆ ਸੀ ਤੇ ਹੁਣ ਇਸ ਵਿੱਚ ਅਗਵਾ ਕਰਨ ਦੀ ਧਾਰਾ ਵੀ ਜੋੜ ਦਿੱਤੀ ਗਈ ਹੈ।ਪੁਲਿਸ ਅਧਿਕਾਰੀ ਦਾ ਕਹਿਣਾ ਹੈ, ”ਇਸ ਸੰਦਰਭ ਵਿੱਚ ਇੰਸਪੈਕਟਰ ਨਰਿੰਦਰ ਸਿੰਘ ਗਿੱਲ ਦੇ ਦੋ ਗੰਨਮੈਨਾਂ ਦਰਸ਼ਨ ਸਿੰਘ ਤੇ ਸੁਖਮੰਦਰ ਸਿੰਘ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ।”“ਪੁੱਛਗਿੱਛ ਦੌਰਾਨ ਇਨ੍ਹਾਂ ਪੁਲਿਸ ਮੁਲਾਜ਼ਮਾਂ ਨੇ ਮੰਨਿਆ ਹੈ ਕਿ ਜਸਪਾਲ ਸਿੰਘ ਦੀ ਖੁਦਕੁਸ਼ੀ ਮਗਰੋਂ ਆਪਣੇ ਬਚਾਅ ਲਈ ਉਨਾਂ ਨੇ ਇੰਸਪੈਕਟਰ ਨਰਿੰਦਰ ਸਿੰਘ ਗਿੱਲ ਦੀ ਲਾਸ਼ ਨੂੰ ਖੁਰਦ ਬੁਰਦ ਕਰਨ ‘ਚ ਮਦਦ ਕੀਤੀ ਸੀ।”ਪਹਿਲਾਂ ਤਾਂ ਜਸਪਲ ਸਿੰਘ ਦੇ ਵਾਰਸਾਂ ਨੇ ਫਰੀਦਕੋਟ ਦੀ ਮੁੱਖ ਸੜਕ ‘ਤੇ ਧਰਨਾ ਤੇ ਪ੍ਰਦਰਸ਼ਨ ਕੀਤਾ। ਇਸ ਮਗਰੋਂ ਰੋਹ ਵਿੱਚ ਲੋਕਾਂ ਨੇ ਐੱਸਐੱਸਪੀ ਦਫ਼ਤਰ ਨੂੰ ਘੇਰ ਲਿਆ ਤੇ ਧਰਨੇ ‘ਤੇ ਬੈਠ ਗਏ।ਬਾਅਦ ਵਿੱਚ ਸਿਆਸੀ ਆਗੂਆਂ ਦੀ ਆਮਦ ਕਾਰਨ ਇਹ ਧਰਨਾ..

ਜਸਪਾਲ ਮਾਮਲੇ ਵਿੱਚ ਪੁਲਿਸ ਨੂੰ ਫੋਨ ਕਰਨ ਵਾਲਾ ਆਇਆ ਸਾਹਮਣੇ

ਜਸਪਾਲ ਮਾਮਲੇ ਵਿੱਚ ਪੁਲਿਸ ਨੂੰ ਫੋਨ ਕਰਨ ਵਾਲਾ ਆਇਆ ਸਾਹਮਣੇ

Posted by Rozanapehredar on Thursday, 6 June 2019

ਸਿਆਸੀ ਰੂਪ ਅਖ਼ਤਿਆਰ ਕਰ ਗਿਆ। ਐੱਸਐੱਸਪੀ ਰਾਜ ਬਚਨ ਸਿੰਘ ਨੇ ਦੱਸਿਆ ਕਿ 18 ਮਈ ਨੂੰ ਰਾਤ ਨੂੰ ਸਾਢੇ 9 ਵਜੇ ਦੇ ਕਰੀਬ..ਪਿੰਡ ਰੱਤੀ ਰੋੜੀ ਦੇ ਰਹਿਣ ਵਾਲੇ ਪਰਮਜੀਤ ਸਿੰਘ ਨੇ ਪੁਲਿਸ ਕੰਟਰੋਲ ਰੂਮ ‘ਤੇ ਸੂਚਨਾ ਦਿੱਤੀ ਸੀ ਕਿ ਪਿੰਡ ਦੇ ਗੁਰਦੁਆਰਾ ਸਾਹਿਬ ਵਿੱਚ ਜਸਪਾਲ ਸਿੰਘ, ਰੇਸ਼ਮ ਸਿੰਘ ਤੇ ਇਕ ਹੋਰ ਵਿਅਕਤੀ ਨਜਾਇਜ਼ ਅਸਲਾ ਲੈ ਕੇ ਬੈਠੇ ਹੋਏ ਹਨ। – ਸੋਸ਼ਲ ਮੀਡੀਆ ਦੇ ਅਜੋਕੇ ਦੌਰ ਵਿੱਚ ਨਵੀਂਆ ਅਪਡੇਟਸ ਦੇਖਣ ਲਈ ਆਪ ਜੀ Sikh Media Of Punjab (You Tube channel) ਅਤੇ ਫੇਸਬੁੱਕ ਪੇਜ ਤੇ ਕਲਿੱਕ ਕਰੋ– ਹਰ ਖੇਤਰ, ਧਰਮ,ਮਜਬ ਦੀ ਖਬਰ ਦੀ ਜਾਣਕਾਰੀ ਲੈਣ ਲਈ ਸਾਡੇ you tube channel- Sikh Media Of Punjab ਨੂੰ subscribe ਕਰੋ, ਅਤੇ ਫੇਸਬੁੱਕ ਤੇ ਸਾਡੇ ਪੇਜ ਨੂੰ ਲਾਈਕ ਕਰੋ, (Terms of Service -: This Content Is Not my Own on this website . It is taken from another website,artical,youtube,newspaper,facebook or dailymotion. If u Have Any Issue About Any Content U Can Send Us Massage in page inbox. We will delete that content from website.)