ਅੰਮ੍ਰਿਤਧਾਰੀ ਵਕੀਲ ਨੂੰ ਭਾਰਤੀ ਸੁਪਰੀਮ ਕੋਰਟ ‘ਚ ਕਿਰਪਾਨ ਸਮੇਤ ਦਾਖ਼ਲ ਹੋਣੋਂ ਰੋਕਿਆ…..ਅੱਗੇ

203

ਅੰਮ੍ਰਿਤਧਾਰੀ ਵਕੀਲ ਨੂੰ ਭਾਰਤੀ ਸੁਪਰੀਮ ਕੋਰਟ ‘ਚ ਕਿਰਪਾਨ ਸਮੇਤ ਦਾਖ਼ਲ ਹੋਣੋਂ ਰੋਕਿਆ…..ਅੱਗੇ ਮਾਮਲਾ ਅੰਮ੍ਰਿਤਪਾਲ ਸਿੰਘ ਨਾਂ ਦੇ ਗੁਰਸਿੱਖ ਵਕੀਲ ਨਾਲ ਸਬੰਧਤ ਹੈ, ਜਿਸ ਨੂੰ ਸੁਰੱਖਿਆ ਕਰਮੀਆਂ ਵੱਲੋਂ ਸੁਪਰੀਮ ਕੋਰਟ ਵਿਚ ਕਿਰਪਾਨ ਪਹਿਨ ਕੇ ਦਾਖ਼ਲ ਹੋਣ ਤੋਂ ਰੋਕਿਆ ਗਿਆ। ਅੰਮ੍ਰਿਤਪਾਲ ਸਿੰਘ ਨੇ ਇਸ ਦੀ ਸ਼ਿਕਾਇਤ ਚੀਫ਼ ਜਸਟਿਸ ਕੋਲ ਕੀਤੀ ਹੈ। ਵਕੀਲ ਮੁਤਾਬਕ ਜਿਸ ਨਿਯਮ ਤਹਿਤ ਉਨ੍ਹਾਂ ਨੂੰ ਰੋਕਿਆ ਗਿਆ, ਉਹ ਸਿਰਫ ਹਵਾਈ ਅੱਡਿਆਂ ‘ਤੇ ਲਾਗੂ ਹੁੰਦਾ ਹੈ ।ਅੰਮ੍ਰਿਤਪਾਲ ਸਿੰਘ ਨੇ ਦੱਸਿਆ ਕਿ ਉਹ ਪਿਛਲੇ ਦੋ ਸਾਲਾਂ ਤੋਂ ਸੁਪਰੀਮ ਕੋਰਟ ਵਿੱਚ ਵਕਾਲਤ ਦਾ ਅਭਿਆਸ ਕਰ ਰਹੇ ਹਨ। ਬੀਤੇ ਦਿਨ ਦਿੱਲੀ ਪੁਲਿਸ ਦੇ ਸੁਰੱਖਿਆ ਕਰਮੀਆਂ ਨੇ ਉਨ੍ਹਾਂ ਨੂੰ ਰੋਕਿਆ ਤੇ ਕਿਰਪਾਨ ਨੂੰ ਅੰਦਰ ਨਾ ਲਿਜਾਣ ਦੀ ਗੱਲ ਕਹੀ। ਪੁਲਿਸ ਮੁਤਾਬਕ ਅੰਮ੍ਰਿਤਪਾਲ ਦੀ ਕਿਰਪਾਨ ਛੇ ਇੰਚ ਤੋਂ ਵੱਧ ਲੰਮੀ ਸੀ, ਜਿਸ ਨੂੰ ਅਦਾਲਤ ਵਿੱਚ ਲਿਜਾਣ ਨਹੀਂ ਦਿੱਤਾ ਜਾ ਸਕਦਾ ਪਰ ਅੰਮ੍ਰਿਤਪਾਲ ਦਾ ਤਰਕ ਹੈ ਕਿ ਦੇਸ਼ ਦੇ ਕਾਨੂੰਨ ਵਿੱਚ ਕਿਧਰੇ ਵੀ ਕਿਰਪਾਨ ਦੀ ਲੰਬਾਈ ਬਾਰੇ ਕਿਤੇ ਵੀ ਕੁਝ ਨਹੀਂ ਲਿਖਿਆ ਹੋਇਆ। ਖ਼ਾਲਸਾ ਮੁਤਾਬਕ ਉਨ੍ਹਾਂ ਨੂੰ ਅਜਿਹੀ ਸ਼ਰਮਿੰਦਗੀ ਦਾ ਕਈ ਵਾਰ ਸ਼ਿਕਾਰ ਹੋਣਾ ਪਿਆ ਹੈ ਪਰ ਇਸ ਵਾਰ ਉਸ ਨੂੰ ਸੁਪਰੀਮ ਕੋਰਟ ਦੇ ਬਾਹਰਲੇ ਗੇਟ ‘ਤੇ ਹੀ ਰੋਕ ਕੇ ਬੇਇੱਜ਼ਤ ਕੀਤਾ ਗਿਆ, ਜਦਕਿ ਉਸ ਕੋਲ ਕਿਰਪਾਨ ਧਾਰਨ ਦੇ  ਸਾਰੇ ਕਾਨੂੰਨੀ ਹੱਕ ਹਨ ਅਤੇ ਨਾਲ ਹੀ ਉਨ੍ਹਾਂ ਨੂੰ ਅਦਾਲਤ ਦਾ ਪਛਾਣ ਪੱਤਰ ਵੀ ਹਾਸਲ ਹੈ । ਅੰਮ੍ਰਿਤਪਾਲ ਸਿੰਘ ਖ਼ਾਲਸਾ ਨੇ ਚੀਫ਼ ਜਸਟਿਸ ਰੰਜਨ ਗੋਗੋਈ ਨੂੰ ਇਸ ਮਾਮਲੇ ਦੀ ਸ਼ਿਕਾਇਤ ਭੇਜੀ ਹੈ ਤੇ ਜਵਾਬ ਦੀ ਉਡੀਕ ਕਰ ਰਹੇ ਹਨ । – ਹਰ ਖੇਤਰ, ਧਰਮ,ਮਜਬ ਦੀ ਖਬਰ ਦੀ ਜਾਣਕਾਰੀ ਲੈਣ ਲਈ ਸਾਡੇ you tube channel- Sikh Media Of Punjab ਨੂੰ subscribe ਕਰੋ, ਅਤੇ ਫੇਸਬੁੱਕ ਤੇ ਸਾਡੇ ਪੇਜ ਨੂੰ ਲਾਈਕ ਕਰੋ, ਅਤੇ ਜਾਣਕਾਰੀ ਖਬਰਾਂ ਨੂੰ ਅੱਗੇ ਪਹੁੰਚਾੳੁਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਸ਼ੇਅਰ ਕਰੋ।ਸਾਡਾ ਫੇਸਬੁੱਕ ਪੇਜ ਆਪਸੀ ਪ੍ਰੇਮ ਪਿਆਰ ਅਤੇ ਪੰਜਾਬ ਦੇ ਲੋਕ ਹੱਕਾਂ ਲਈ ਅਗਾਂਹ ਵਧੂ ਸੋਚ ਦਾ ਧਾਰਨੀ ਰਹੇਗਾ ,ਸੋ ਸਾਡੇ ਪੇਜ ਨੂੰ ਸ਼ੇਅਰ ਕਰਕੇ ਪੰਜਾਬ ਅਤੇ ਹਰ ਖੇਤਰ ਦੀ ਜਾਣਕਾਰੀ ਨੂੰ ਲੋਕਾਂ ਤੱਕ ਪਹੁੰਚਾਉਣ ਲਈ ਆਪਣਾ ਯੋਗਦਾਨ ਵੱਧ ਤੋਂ ਵੱਧ ਪਾਓ