ਬੇਅਦਵੀ ਮਸਲਿਆਂ ਦੀ ਜਾਚ ਕਰ ਰਹੀ SIT ਦੇ ਮੁਖੀ ਕੁੰਵਰ ਵਿਜੈ ਪ੍ਰਤਾਪ ਸਿੰਘ ਦਾ ਹੋਇਆ ਤਬਾਦਲਾ…

207

ਬੇਅਦਵੀ ਮਸਲਿਆਂ ਦੀ ਜਾਚ ਕਰ ਰਹੀ SIT ਦੇ ਮੁਖੀ ਕੁੰਵਰ ਵਿਜੈ ਪ੍ਰਤਾਪ ਸਿੰਘ ਦਾ ਹੋਇਆ ਤਬਾਦਲਾ | ਸਿਟ ਦੇ ਅਹਿਮ ਮੈਂਬਰ ਆਈਜੀ ਕੁੰਵਰ ਵਿਜੈ ਪ੍ਰਤਾਪ ਸਿੰਘ ਦਾ ਤਬਾਦਲਾ ਹੋ ਗਿਆ ਹੈ। ਅਕਾਲੀ ਦਲ ਨੇ ਕੁੰਵਰ ਵਿਜੈ ਪ੍ਰਤਾਪ ਖਿਲਾਫ ਚੋਣ ਕਮਿਸ਼ਨ ਕੋਲ ਪਹੁੰਚ ਕਰਕੇ ਉਨ੍ਹਾਂ ਨੂੰ ਚੋਣਾਂ ਦੌਰਾਨ ਦੂਜੇ ਰਾਜ ਵਿੱਚ ਤਬਦੀਲ ਕਰਨ ਦੀ ਮੰਗ ਕੀਤੀ ਸੀ। ਸਰਕਾਰ ਨੇ ਦਾਅਵਾ ਕੀਤਾ ਹੈ ਕਿ ਸਿੱਟ ਵੱਲੋਂ ਬਿਨਾਂ ਕਿਸੇ ਪ੍ਰਭਾਵ ਦੇ ਫੌਜਦਾਰੀ ਕੇਸਾਂ ਦੀ ਜਾਂਚ ਕੀਤੀ ਜਾ ਰਹੀ ਹੈ।ਯਾਦ ਰਹੇ ਅਕਾਲੀ ਦਲ ਨੇ ਸਿੱਟ ਮੈਂਬਰ ਕੁੰਵਰ ਵਿਜੈ ਪ੍ਰਤਾਪ ਸਿੰਘ ’ਤੇ ਪੱਖਪਾਤੀ ਹੋਣ ਦੇ ਇਲਜ਼ਾਮ ਲਾਉਂਦਿਆਂ ਉਨ੍ਹਾਂ ਨੂੰ ਸੂਬੇ ਤੋਂ ਬਾਹਰ ਤਬਦੀਲ ਕਰਨ ਦੀ ਮੰਗ ਕੀਤੀ ਸੀ। ਅਕਾਲੀ ਲੀਡਰਾਂ ਦਾ ਕਹਿਣਾ ਸੀ ਕਿ ਇਸ ਪੁਲਿਸ ਅਧਿਕਾਰੀ ਵੱਲੋਂ ਪੱਖਪਾਤੀ ਤਰੀਕੇ ਨਾਲ ਜਾਂਚ ਕੀਤੀ ਜਾ ਰਹੀ ਹੈ, ਜਿਸ ਦਾ ਅਸਰ ਸੰਸਦੀ ਚੋਣਾਂ ’ਤੇ ਵੀ ਹੋਵੇਗਾ ਤੇ ਅਕਾਲੀ ਦਲ ਨੂੰ ਸਿਆਸੀ ਤੌਰ ’ਤੇ ਨੁਕਸਾਨ ਵੀ ਝੱਲਣਾ ਪੈ ਸਕਦਾ ਹੈ। ਸੂਤਰਾਂ ਮੁਤਾਬਕ ਬਾਦਲਾਂ ਨੂੰ ਖ਼ਦਸ਼ਾ ਸੀ ਕਿ ਚੋਣ ਮੁਹਿੰਮ ਭਖਣ ਤੋਂ ਬਾਅਦ ਸਿੱਟ ਦੀਆਂ ਸਰਗਰਮੀਆਂ ਵਧ ਸਕਦੀਆਂ ਹਨ। ਜਾਂਚ ਵਿੱਚ ਆਈਜੀ ਕੁੰਵਰ ਵਿਜੈ ਪ੍ਰਤਾਪ ਸਿੰਘ ਵੱਲੋਂ ਹੀ ਅਹਿਮ ਭੂਮਿਕਾ ਨਿਭਾਈ ਜਾ ਰਹੀ ਹੈ। ਸੋਸ਼ਲ ਮੀਡੀਆ ਦੇ ਅਜੋਕੇ ਦੌਰ ਵਿੱਚ ਨਵੀਂਆ ਅਪਡੇਟਸ ਦੇਖਣ ਲਈ ਆਪ ਜੀ Sikh Media Of Punjab (You Tube channel) ਅਤੇ ਫੇਸਬੁੱਕ ਪੇਜ ਤੇ ਕਲਿੱਕ ਕਰੋ– ਹਰ ਖੇਤਰ, ਧਰਮ,ਮਜਬ ਦੀ ਖਬਰ ਦੀ ਜਾਣਕਾਰੀ ਲੈਣ ਲਈ ਸਾਡੇ you tube channel- Sikh Media Of Punjab ਨੂੰ subscribe ਕਰੋ, ਅਤੇ ਫੇਸਬੁੱਕ ਤੇ ਸਾਡੇ ਪੇਜ ਨੂੰ ਲਾਈਕ ਕਰੋ, ਅਤੇ ਜਾਣਕਾਰੀ ਖਬਰਾਂ ਨੂੰ ਅੱਗੇ ਪਹੁੰਚਾੳੁਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਸ਼ੇਅਰ ਕਰੋ। Terms of Service -: This Content Is Not my Own on this website . It is taken from another website,artical,youtube,newspaper,facebook or dailymotion. If u Have Any Issue About Any Content U Can Send Us Massage in page inbox. We will delete that content from website.