ਫਤਹਿਵੀਰ ਨੂੰ ਬਾਹਰ ਕੱਢਣ ਵਿੱਚ ਹੋਈ ਦੇਰੀ ਤੋਂ ਲੋਕ ਨਰਾਜ…ਸਰਕਾਰ ਖਿਲਾਫ ਕੱਢਿਆ ਗੁੱਸਾ

194

ਫਤਹਿਵੀਰ ਨੂੰ ਬਾਹਰ ਕੱਢਣ ਵਿੱਚ ਹੋਈ ਦੇਰੀ ਤੋਂ ਲੋਕ ਨਰਾਜ…ਸਰਕਾਰ ਖਿਲਾਫ ਕੱਢਿਆ ਗੁੱਸਾ | ਬੋਰਵੈੱਲ ‘ਚ ਪਿੱਛਲੇ ਪੰਜ ਦਿਨ ਤੋਂ ਫਸੇ ਫਤਿਹਵੀਰ ਨੂੰ ਬਾਹਰ ਕੱਢਣ ਦੀਆਂ ਕੋਸ਼ਿਸ਼ਾਂ ਲਗਾਤਾਰ ਜਾਰੀ ਹੈ ਪਰ ਅਜੇ ਤੱਕ ਐੱਨ.ਡੀ.ਆਰ.ਐੱਫ. ਤੇ ਸਮਾਜਿਕ ਸੰਸਥਾਵਾਂ ਵਲੋਂ ਕੀਤੇ ਜਾ ਰਹੇ ਯਤਨ ਸਫਲ ਨਹੀਂ ਹੋ ਸਕੇ| ਫਤਿਹਵੀਰ ਨੂੰ ਬਾਹਰ ਕੱਢਣ ‘ਚ ਦੇਰੀ ਹੋ ਰਹੀ ਹੈ। ਬਚਾਅ ਕਾਰਜਾਂ ਵਿੱਚ ਹੋ ਰਹੀ ਦੇਰੀ ਦੇ ਰੋਸ ਵਿੱਚ ਲੋਕਾਂ ਦਾ ਗੁੱਸਾ ਫੁੱਟ ਪਿਆ ਹੈ। 90 ਘੰਟਿਆਂ ਤੋਂ 150 ਫੁੱਟ ਡੂੰਘੇ ਬੋਰ ਵਿੱਚ ਫਸੇ ਦੋ ਸਾਲ ਦੇ ਫ਼ਤਹਿਵੀਰ ਨੂੰ ਬਾਹਰ ਕੱਢਣ ਲਈ ਸੁਸਤ ਬਚਾਅ ਕਾਰਜਾਂ ਕਾਰਨ.. ਪ੍ਰਸ਼ਾਸਨ ਖ਼ਿਲਾਫ਼ ਲੋਕਾਂ ਨੇ ਨਾਅਰੇਬਾਜ਼ੀ ਸ਼ੁਰੂ ਕਰ ਦਿੱਤੀ ਹੈ। ਪੁਲਿਸ ਲੋਕਾਂ ਨੂੰ ਸ਼ਾਂਤ ਕਰਨ ਵਿੱਚ ਲੱਗੀ ਹੋਈ ਹੈ, ਪਰ ਵਧਦੇ ਰੋਸ ਕਾਰਨ ਪੁਲਿਸ ਨੇ ਬੱਚੇ ਦੇ ਦਾਦੇ ਤੋਂ ਲੋਕਾਂ ਨੂੰ ਸ਼ਾਂਤ ਰਹਿਣ ਦੀ ਅਪੀਲ ਕਰਵਾਈ ਹੈ। ਪੁਲਿਸ ਨੇ ਲੋਕਾਂ ਨੂੰ ਕਾਬੂ ਰੱਖਣ ਲਈ ਬੈਰੀਕੇਡ ਵੀ ਲਾਏ ਹੋਏ ਹਨ ਅਤੇ ਦਾਦੇ ਦੇ ਅਪੀਲ ਕਰਨ ਮਗਰੋਂ ਮਾਹੌਲ ਕੁਝ ਸ਼ਾਂਤ ਹੈ। ਹਾਲਾਂਕਿ ਲੋਕਾਂ ਦਾ ਕਹਿਣਾ ਹੈ ਕਿ  ਖੂਹੀਆਂ ਪੁੱਟਣ ਵਾਲੇ ਜੱਗਾ ਸਿੰਘ ਨੂੰ ਬੋਰੇਵਾਲ ‘ਚ ਭੇਜਿਆ ਜਾਵੇ। ਉਸਨੇ ਦਾਅਵਾ ਕੀਤਾ ਸੀ ਕਿ 15 ਮਿੰਟਾ ‘ਚ ਬੱਚੇ ਨੂੰ ਬਾਹਰ ਕੱਢ ਲਵੇਗਾ। ਜਿਕਰਯੋਗ ਹੈ ਕਿ ਫਤਿਹਵੀਰ ਨੂੰ ਬਾਹਰ ਕੱਢਣ ਲਈ 32 ਇੰਚ ਚੌੜਾ ਇਕ ਸਮਾਂਤਰ ਬੋਰਵੈੱਲ ਬਣਾਇਆ ਗਿਆ ਹੈ ਤਾਂ ਕਿ ਲਗਭਗ 120 ਫੁੱਟ ਦੀ ਡੂੰਘਾਈ ‘ਤੇ 9 ਇੰਚ ਚੌੜੇ ਬੋਰਵੈੱਲ ਵਿਚ ਫਸੇ ਫਤਿਹਵੀਰ ਤੱਕ ਦੋਨਾਂ ਬੋਰਵੈੱਲਾਂ ਵਿਚਾਲੇ ਸੁਰੰਗ ਬਣਾ ਕੇ ਪਹੁੰਚਿਆ ਜਾ ਸਕੇ । ਕਈ ਜੇ. ਸੀ. ਬੀ. ਮਸ਼ੀਨਾਂ, ਕਈ ਦਰਜਨ ਟਰੈਕਟਰ ਮੌਕੇ ‘ਤੇ ਦਿਨ-ਰਾਤ ਕੰਮ ਕਰ ਰਹੇ ਹਨ।ਹਾਲਾਂਕਿ ਉਸ ਦੀ ਸਥਿਤੀ ਨੂੰ ਕੈਮਰਿਆਂ ਰਾਹੀਂ ਲਗਾਤਾਰ ਦੇਖਿਆ ਜਾ ਰਿਹਾ ਹੈ। ਡਾਕਟਰਾਂ ਦੀ ਟੀਮ ਬੱਚੇ ਦੀ ਜ਼ਿੰਦਗੀ ਪ੍ਰਤੀ ਪੂਰੀ ਆਸ ਲਗਾਈ ਬੈਠੀ ਹੈ। ਬੱਚੇ ਨੂੰ ਲਗਾਤਾਰ ਆਕਸੀਜਨ ਪਹੁੰਚਾਉਣ ਦਾ ਪ੍ਰਬੰਧ ਇਕ ਪਾਈਪ ਲਾਈਨ ਰਾਹੀਂ ਕੀਤਾ ਗਿਆ ਹੈ। ਫਤਿਹਵੀਰ ਦੇ ਨਿਕਲਦੇ ਹੀ ਉਸ ਦੇ ਇਲਾਜ ਲਈ ਸੰਗਰੂਰ, ਪਟਿਆਲਾ ਅਤੇ ਚੰਡੀਗੜ੍ਹ ‘ਚ ਇਲਾਜ ਦੇ ਪ੍ਰਬੰਧ ਕਰ ਦਿੱਤੇ ਗਏ ਹਨ। ਦੱਸ ਦੇਈਏ ਕਿ ਫਤਿਹਵੀਰ ਪਰਿਵਾਰ ਦਾ ਇਕਲੌਤਾ ਬੇਟਾ ਹੈ ਅਤੇ 10 ਜੂਨ ਨੂੰ ਉਸ ਦਾ ਜਨਮਦਿਨ ਹੈ। Terms of Service -: This Content Is Not my Own on this website . It is taken from another website,artical,youtube,newspaper,facebook or dailymotion. If u Have Any Issue About Any Content U Can Send Us Massage in page inbox. We will delete that content from website. ਸੋਸ਼ਲ ਮੀਡੀਆ ਦੇ ਅਜੋਕੇ ਦੌਰ ਵਿੱਚ ਨਵੀਂਆ ਅਪਡੇਟਸ ਦੇਖਣ ਲਈ ਆਪ ਜੀ Sikh Media Of Punjab (You Tube channel) ਅਤੇ ਫੇਸਬੁੱਕ ਪੇਜ ਤੇ ਕਲਿੱਕ ਕਰੋ– ਹਰ ਖੇਤਰ, ਧਰਮ,ਮਜਬ ਦੀ ਖਬਰ ਦੀ ਜਾਣਕਾਰੀ ਲੈਣ ਲਈ ਸਾਡੇ you tube channel- Sikh Media Of Punjab ਨੂੰ subscribe ਕਰੋ, ਅਤੇ ਫੇਸਬੁੱਕ ਤੇ ਸਾਡੇ ਪੇਜ ਨੂੰ ਲਾਈਕ ਕਰੋ,