ਪੱਤਰਕਾਰ ਹੱਤਿਆ ਮਾਮਲੇ ‘ਚ ਰਾਮ ਰਹੀਮ ਦੋਸ਼ੀ ਕਰਾਰ – ਜਾਣੋਂ ਸਜਾ ਦਾ ਐਲਾਨ ਕਦੋਂ

156

ਪੱਤਰਕਾਰ ਰਾਮਚੰਦਰ ਛੱਤਰਪਤੀ ਦੇ ਕਤਲ ਮਾਮਲੇ ‘ਚ ਪੰਚਕੂਲਾ ਦੀ ਸੈਪਸ਼ਲ ਸੀ.ਬੀ.ਆਈ. ਕੋਰਟ ਨੇ ਡੇਰਾ ਸੱਚਾ ਸੌਦਾ ਮੁਖੀ ਗੁਰਮੀਤ ਰਾਮ ਰਹੀਮ ਨੂੰ ਦੋਸ਼ੀ ਕਰਾਰ ਦਿੱਤਾ ਹੈ। ਪੰਚਕੂਲਾ ਦੀ ਵਿਸ਼ੇਸ਼ ਸੀ.ਬੀ.ਆਈ. ਕੋਰਟ ਦੇ ਜੱਜ ਜਗਦੀਪ ਸਿੰਘ ਨੇ ਰਾਮ ਰਹੀਮ ਸਮੇਤ ਚਾਰ ਦੋਸ਼ੀਆਂ ਨੂੰ ਇਸ ਮਾਮਲੇ ‘ਚ ਦੋਸ਼ੀ ਠਹਿਰਾਇਆ ਹੈ। ਅਦਾਲਤ ਵੱਲੋਂ ਦੋਸ਼ੀ ਕਰਾਰ ਦਿੱਤੇ ਜਾਣ ਤੋਂ ਬਾਅਦ ਹੁਣ ਰਾਮ ਰਹੀਮ ਸਮੇਤ ਚਾਰ ਦੋਸ਼ੀਆਂ ਨੂੰ 17 ਜਨਵਰੀ ਨੂੰ ਸਜ਼ਾ ਸੁਣਾਈ ਜਾਵੇਗੀ। ਰੋਹਤਕ ਦੀ ਸੁਨਾਰੀਆ ਜੇਲ ‘ਚ ਬੰਦ ਡੇਰਾ ਮੁਖੀ ਗੁਰਮੀਤ ਸਿੰਘ ਰਾਮ ਰਹੀਮ ਦੀ ਪੇਸ਼ੀ ਵੀਡੀਓ ਕਾਨਫਰੈਂਸਿੰਗ ਰਾਹੀਂ ਹੋਈ। ਯੌਨ ਸ਼ੋਸ਼ਣ ਕੇਸ ‘ਚ ਰਾਮ ਰਹੀਮ ਨੂੰ ਸਜ਼ਾ ਤੋਂ ਬਾਅਦ ਪਿਛਲੀ ਵਾਰ ਹੋਈ ਹਿੰਸਾ ਨੂੰ ਦੇਖਦੇ ਹੋਏ ਪ੍ਰਸ਼ਾਸਨ ਵੱਲੋਂ ਸੁਰੱਖਿਆ ਦੇ ਪੁਖਤਾ ਇੰਤਜ਼ਾਮ ਕੀਤੇ ਗਏ ਹਨ। ਇਸ ਸਮੇਂ ਕੋਰਟ ‘ਚ ਸੁਣਵਾਈ ਚੱਲ ਰਹੀ ਹੈ। ਰਾਮ ਰਹੀਮ ਨੂੰ ਵੀਡੀਓ ਕਾਨਫਰੈਂਸਿਗ ਰਾਹੀਂ ਕੋਰਟ ‘ਚ ਪੇਸ਼ ਕੀਤਾ ਗਿਆ ਹੈ। ਸੁਣਵਾਈ ਦੌਰਾਨ ਮੀਡੀਆ ਨੂੰ ਬਾਹਰ ਰੱਖਿਆ ਗਿਆ ਹੈ। ਤਿੰਨ ਵਜੇ ਤੱਕ ਫੈਸਲਾ ਆਉਣ ਦੀ ਉਮੀਦ ਹੈ। ਕੋਰਟ ‘ਚ ਡਾਕਟਰਾਂ ਦੀ ਟੀਮ ਬੁਲਾਈ ਗਈ ਹੈ, ਜੋ ਕੋਰਟ ਰੂਮ ਦੇ ਨਾਲ ਬਣੇ ਕਮਰੇ ‘ਚ ਤਿੰਨਾਂ ਦੋਸ਼ੀਆਂ ਦਾ ਮੈਡੀਕਲ ਚੈਕਅੱਪ ਕਰ ਰਹੀ ਹੈ। ਪੰਚਕੂਲਾ ‘ਚ ਸੀ.ਬੀ.ਆਈ. ਸਪੈਸ਼ਲ ਕੋਰਟ ਦੀ ਸੁਰੱਖਿਆ ਵਿਵਸਥਾ ਬਾਰੇ ਜਾਣਕਾਰੀ ਦਿੰਦੇ ਹੋਏ ਡੀ.ਸੀ.ਪੀ. ਕਮਲਦੀਪ ਗੋਇਲ ਨੇ ਕਿਹਾ,”ਭਾਰੀ ਗਿਣਤੀ ‘ਚ ਪੁਲਸ ਫੋਰਸ ਨੂੰ ਤਾਇਨਾਤ ਕਰ ਦਿੱਤਾ ਗਿਆ ਹੈ। ਕੋਰਟ ਕੈਂਪਸ ‘ਚ 500 ਦੀ ਗਿਣਤੀ ‘ਚ ਪੁਲਸ ਕਰਮਚਾਰੀਆਂ ਨੂੰ ਤਾਇਨਾਤ ਕਰ ਦਿੱਤਾ ਗਿਆ ਹੈ। ਇੱਥੇ ਬੈਰੀਕੇਡਿੰਗ ਵੀ ਕਰ ਦਿੱਤੀ ਗਈ ਹੈ।” ਜ਼ਿਕਰਯੋਗ ਹੈ ਕਿ ਪੱਤਰਕਾਰ ਛੱਤਰਪਤੀ ਦੇ ਕਤਲ ਦੇ ਮਾਮਲੇ ‘ਚ ਸ਼ੁੱਕਰਵਾਰ ਨੂੰ ਪੰਚਕੂਲਾ ਦੀ ਵਿਸ਼ੇਸ਼ ਸੀ.ਬੀ.ਆਈ. ਕੋਰਟ ‘ਚ ਡੇਰਾ ਮੁਖੀ ਦਾ ਵੀਡੀਓ ਕਾਨਫਰੈਂਸਿੰਗ ਰਾਹੀਂ ਫੈਸਲਾ ਸੁਣਾਇਆ ਜਾਵੇਗਾ। ਜ਼ਿਕਰਯੋਗ ਹੈ ਕਿ ਗੁਰਮੀਤ ਰਾਮ ਰਹੀਮ ਇਸ ਸਮੇਂ ਰੋਹਤਕ ਦੀ ਸੁਨਾਰੀਆ ਜੇਲ ‘ਚ ਬੰਦ ਹੈ।

ਰਾਮ ਰਹੀਮ ਲਈ ਸੀਬੀਆਈ ਕੋਰਟ ਨੇ ਸੁਣਾਇਆ ਫ਼ੈਸਲਾ

ਰਾਮ ਰਹੀਮ ਲਈ ਸੀਬੀਆਈ ਕੋਰਟ ਨੇ ਸੁਣਾਇਆ ਫ਼ੈਸਲਾ

Posted by ਪੰਜਾਬੀ ਲੋਕ Punjabi Lok on Friday, 11 January 2019