ਸਿੰਘ ਦੀ ਦਾੜ੍ਹੀ ਪੁੱਟਣਾ ਯੂਪੀ ਪੁਲਿਸ ਨੂੰ ਪੈ ਗਿਆ ਮਹਿੰਗਾ…ਵੇਖੋ ਵੀਡੀਓ | ਸ਼ੇਅਰ ਕਰੋ

584

ਯੂ ਪੀ ਪੁਲਿਸ ਮੁਲਾਜ਼ਮਾਂ ਵੱਲੋਂ ਇਸ ਧੱਕੇਸ਼ਾਹੀ ਦੀ ਵੀਡੀਉ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਵੀ ਸਾਂਝੀ ਕੀਤੀ ਸੀ। ਕੈਪਟਨ ਅਮਰਿੰਦਰ ਸਿੰਘ ਨੇ ਯੂ ਪੀ ਦੇ ਮੁੱਖ ਮੰਤਰੀ ਯੋਗੀ ਆਦਿੱਤਿਆਨਾਥ ਤੋਂ ਕਾਰਵਾਈ ਦੀ ਮੰਗ ਕੀਤੀ ਸੀ। ਮੁੱਖ ਮੰਤਰੀ ਨੇ ਟਵੀਟ ਕਰ ਇਸ ਘਟਨਾ ਨੂੰ ਮੰਦਭਾਗੀ ਦੱਸਦਿਆਂ ਕਿਹਾ ਸੀ ਕਿ ਵਰਦੀ ਵਾਲੇ ਬੰਦਿਆਂ ਵੱਲੋਂ ਕਿਸੇ ਆਮ ਬੰਦੇ ਦੀਆਂ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣਾ ਬੇਹੱਦ ਸ਼ਰਮਨਾਕ ਹੈ। ਉਨ੍ਹਾਂ ਮੁੱਖ ਮੰਤਰੀ ਯੋਗੀ ਆਦਿੱਤਿਆਨਾਥ ਤੋਂ ਮੰਗ ਕੀਤੀ ਕਿ ਉਕਤ ਪੁਲਿਸ ਮੁਲਾਜ਼ਮਾਂ ਵਿਰੁੱਧ ਕਾਰਵਾਈ ਕੀਤੀ ਜਾਵੇ | (Video By – Punjabi Lok Channel)

ਸਿੰਘ ਦੀ ਦਾੜ੍ਹੀ ਪੁੱਟਣਾ ਯੂਪੀ ਪੁਲਿਸ ਨੂੰ ਪੈ ਗਿਆ ਮਹਿੰਗਾ

ਸਿੰਘ ਦੀ ਦਾੜ੍ਹੀ ਪੁੱਟਣਾ ਯੂਪੀ ਪੁਲਿਸ ਨੂੰ ਪੈ ਗਿਆ ਮਹਿੰਗਾ

Posted by ਪੰਜਾਬੀ ਲੋਕ Punjabi Lok on Wednesday, 10 April 2019

ਕੈਪਟਨ ਅਮਰਿੰਦਰ ਸਿੰਘ ਨੇ ਭਾਰਤੀ ਜਨਤਾ ਪਾਰਟੀ ਨੂੰ ਵੀ ਵੀਡੀਓ ਵਿੱਚ ਟੈਗ ਕਰਦਿਆਂ ਕਿਹਾ ਹੈ ਕਿ ਭਾਜਪਾ ਲਈ ਵੀ ਇਹ ਵਰਤਾਰਾ ਸਹਿਣਯੋਗ ਨਹੀਂ ਹੋਣਾ ਚਾਹੀਦਾ। ਅਤੇ ਹੁਣ ਉੱਤਰ ਪ੍ਰਦੇਸ਼ ਵਿੱਚ ਪੰਜਾਬੀ ਸਿੱਖ ਟਰੱਕ ਚਾਲਕਾਂ ਨਾਲ ਦੁਰਵਿਵਹਾਰ ਕਰਨ ਵਾਲੇ ਪੁਲਿਸ ਮੁਲਾਜ਼ਮ ਖ਼ਿਲਾਫ਼ ਯੂਪੀ ਪੁਲਿਸ ਨੇ ਕਾਰਵਾਈ ਕੀਤੀ ਐ ਤੇ ਪੁਲਿਸ ਮੁਲਾਜ਼ਮ ਨੂੰ ਮੁਅੱਤਲ ਕਰ ਦਿੱਤਾ ਹੈ। ਜਿਸ ਦੀ ਜਾਣਕਾਰੀ ਯੂਪੀ ਪੁਲਿਸ ਵੱਲੋਂ ਟਵੀਟ ਕਰ ਕੇ ਦਿੱਤੀ ਗਈ ਹੈ। ਨਾਲ ਹੀ ਕਿਹਾ ਗਿਆ ਕਿ ਐੱਸ ਪੀ ਰੈਂਕ ਦੇ ਅਧਿਕਾਰੀ ਵੱਲੋਂ ਪੂਰੇ ਮਾਮਲੇ ਦੀ ਜਾਂਚ ਕੀਤੀ ਜਾਵੇਗੀ। ਟਵੀਟ ਰਾਹੀਂ ਕਿਹਾ ਗਿਆ ਕਿ ਯੂਪੀ ਪੁਲਿਸ ਹਰ ਧਰਮ ਦੀਆਂ ਭਾਵਨਾਵਾਂ ਦੀ ਕਦਰ ਕਰਨ ਲਈ ਵਚਨਬੱਧ ਹੈ। ਕਿਸੇ ਵੀ ਪੁਲਿਸ ਮੁਲਾਜ਼ਮ ਦੇ ਇਸ ਤਰ੍ਹਾਂ ਦੇ ਵਿਵਹਾਰ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ ਦਰਅਸਲ ਯੂਪੀ ਦੇ ਪੁਲਿਸ ਮੁਲਾਜ਼ਮਾਂ ਵੱਲੋਂ ਸਿੱਖ ਟਰੱਕ ਚਾਲਕਾਂ ਨਾਲ ਦੁਰਵਿਵਹਾਰ ਕਰਨ ਦੀ ਵੀਡੀਉ ਸੋਸ਼ਲ ਮੀਡੀਆ ਤੇ ਵਾਇਰਲ ਹੋਈ ਸੀ। ਜੇਕਰ ਤੁਹਾਨੂੰ ਸਾਡੀ ਇਹ ਪੋਸਟ ਵਧੀਆ ਲੱਗੀ ਤਾਂ ਇਸ ਨੂੰ ਅੱਗੇ ਸ਼ੇਅਰ ਜਰੂਰ ਕਰੋ । ਅਤੇ ਸਾਡੇ ਦੁਆਰਾ ਪਾਈ ਗਈ ਹਰ ਇੱਕ ਪੋਸਟ ਦੀ ਜਾਣਕਾਰੀ ਪ੍ਰਾਪਤ ਕਰਨ ਲਈ ਸਾਡੇ ਫੇਸਬੁੱਕ ਪੇਜ (Sikh Media Of Punjab) ਨੂੰ ਲਾਈਕ ਕਰੋ ਜੀ (Terms of Service -: This Content Is Not my Own on this website . It is taken from another website,artical,youtube,newspaper,facebook or dailymotion. If u Have Any Issue About Any Content U Can Send Us Massage in page inbox. We will delete that content from website.)