ਮੌਸਮ ਵਿਭਾਗ ਦੀ ਚਿਤਾਵਨੀ, ਪੰਜਾਬ ਦੇ ਮੌਸਮ ਵਿੱਚ ਕੀ ਹੋ ਰਹੀ ਤਬਦੀਲੀ…..ਦੇਖੋ ਅਤੇ ਸ਼ੇਅਰ ਕਰੋ

240

ਮੌਸਮ ਵਿਭਾਗ ਦੀ ਚਿਤਾਵਨੀ, ਪੰਜਾਬ ਦੇ ਮੌਸਮ ਵਿੱਚ ਕੀ ਹੋ ਰਹੀ ਤਬਦੀਲੀ…ਦੇਖੋ ਸ਼ੇਅਰ ਕਰੋ ਕਿਸਾਨਾਂ ਦੀ ਪੱਕੀ ਖੜ੍ਹੀ ਕਣਕ ਦੀ ਫ਼ਸਲ ‘ਤੇ ਫਿਰ ਤੋਂ ਖ਼ਤਰੇ ਦੇ ਬੱਦਲ ਮੰਡਰਾਉਂਦੇ ਨਜ਼ਰ ਆ ਰਹੇ ਹਨ। ਜੀ ਹਾਂ ਮੌਸਮ ਵਿਭਾਗ ਵਲੋਂ ਉੱਤਰ ਭਾਰਤੀ ਸੂਬਿਆਂ ਵਿਚ ਭਾਰੀ ਬਾਰਿਸ਼ ਦੀ ਚਿਤਾਵਨੀ ਜਾਰੀ ਕੀਤੀ ਗਈ ਹੈ।  ਪੰਜਾਬ ਵਿੱਚ ਅਗਲੇ 2 ਦਿਨ ਤੇਜ਼ ਮੀਂਹ ਅਤੇ ਗੜ੍ਹੇਮਾਰੀ ਦੀ ਸੰਭਾਵਨਾ ਹੈ। ਮੌਸਮ ਵਿਭਾਗ ਦੌਰਾਨ ਪੰਜਾਬ ਵਿੱਚ ਪੱਛਮੀ ਹਵਾਵਾਂ ਸਰਗਰਮ ਹੋ ਗਈਆਂ ਹਨ, ਜਿਸਦੇ ਚਲਦੇ ਹਨੇਰੀ ਨਾਲ ਤੇਜ਼ ਮੀਂਹ ਪੈ ਸਕਦੈ।ਮੌਸਮ ਵਿਭਾਗ ਦਾ ਕਹਿਣਾ ਹੈ ਕਿ ਬੁੱਧਵਾਰ ਯਾਨੀ 17 ਅਪ੍ਰੈਲ ਨੂੰ ਪੰਜਾਬ, ਚੰਡੀਗੜ੍ਹ, ਹਿਮਾਚਲ ਪ੍ਰਦੇਸ਼, ਉਤਰ ਪ੍ਰਦੇਸ਼ ਅਤੇ ਦਿੱਲੀ ਵਿਚ ਭਾਰੀ ਬਾਰਿਸ਼ ਵਾਢੀ ਦੇ ਕੰਮ ਵਿਚ ਵੱਡਾ ਰੋੜਾ ਅਟਕਾ ਸਕਦੀ ਹੈ।  ਇਸ ਮੀਂਹ ਦੇ ਚਲਦੇ ਖੇਤਾਂ ‘ਚ ਖੜ੍ਹੀ ਕਿਸਾਨ ਦੀ ਫਸਲ ਨੂੰ ਨੁਕਸਾਨ ਪਹੁੰਚ ਸਕਦਾ ਹੈ।ਕੁੱਝ ਥਾਵਾਂ ‘ਤੇ ਵਿਸਾਖੀ ਤੋਂ ਪਹਿਲਾਂ ਹੀ ਕਣਕ ਦੀ ਵਾਢੀ ਸ਼ੁਰੂ ਹੋ ਗਈ ਸੀ ਪਰ ਹੁਣ ਵਿਸਾਖੀ ਮਗਰੋਂ ਵਾਢੀ ਨੇ ਪੂਰੀ ਤਰ੍ਹਾਂ ਜ਼ੋਰ ਫੜਿਆ ਹੋਇਆ ਹੈ ਕਿਉਂਕਿ ਕਣਕ ਦੀ ਫ਼ਸਲ ਪੱਕ ਕੇ ਤਿਆਰ ਹੋਈ ਖੜ੍ਹੀ ਹੈ। ਅਜਿਹੇ ਵਿਚ ਜੇਕਰ ਭਾਰੀ ਬਾਰਿਸ਼ ਹੁੰਦੀ ਹੈ ਤਾਂ ਇਸ ਨਾਲ ਕਣਕ ਦਾ ਭਾਰੀ ਨੁਕਸਾਨ ਹੋਣ ਦੀ ਸੰਭਾਵਨਾ ਤੋਂ ਇਨਕਾਰ ਨਹੀਂ ਕੀਤਾ ਜਾ ਸਕਦਾ। ਬਾਰਿਸ਼ ਦੇ ਡਰ ਤੋਂ ਪਹਿਲਾਂ ਹੀ ਕਿਸਾਨਾਂ ਦੇ ਸਾਹ ਸੂਤੇ ਹੋਏ ਹਨ ਕਿਉਂਕਿ ਬਾਰਿਸ਼ ਕਾਰਨ ਹਰ ਸਾਲ ਕਿਸਾਨਾਂ ਦਾ ਵੱਡਾ ਨੁਕਸਾਨ ਹੋ ਜਾਂਦਾ ਹੈ। ਮੌਸਮ ਵਿਭਾਗ ਮੁਤਾਬਕ ਪੱਛਮੀ ਗੜਬੜੀਆਂ ਦੇ ਚੱਲਦੇ ਮਾਰਚ ਵਿਚ ਬਾਰਿਸ਼ ਮਗਰੋਂ ਅਪ੍ਰੈਲ ਦੀ ਸ਼ੁਰੂਆਤ ਵਿਚ ਹੀ ਗਰਮੀ ਨੇ ਅਸਰ ਦਿਖਾਉਣਾ ਸ਼ੁਰੂ ਕਰ ਦਿਤਾ ਹੈ। ਬੀਤੇ ਸ਼ੁੱਕਰਵਾਰ ਰਾਤ ਅਸਮਾਨ ਵਿਚ ਛਾਏ ਬੱਦਲਾਂ ਦਾ ਅਸਰ ਸ਼ਨੀਵਾਰ ਨੂੰ ਕਈ ਥਾਵਾਂ ‘ਤੇ ਹਲਕੀ ਬਾਰਿਸ਼ ਦੇ ਰੂਪ ਵਿਚ ਸਾਹਮਣੇ ਆਇਆ ਹੈ। ਜਿਸ ਤੋਂ ਬਾਅਦ ਕਿਸਾਨਾਂ ਵਿਚ ਮੌਸਮ ਦੇ ਵਿਗੜਦੇ ਮਿਜਾਜ਼ ਨੂੰ ਲੈ ਕੇ ਲਗਾਤਾਰ ਚਿੰਤਾ ਬਣੀ ਹੋਈ ਹੈ। ਮੌਸਮ ਵਿਭਾਗ ਮੁਤਾਬਕ ਜਿਨ੍ਹਾਂ ਜ਼ਿਲ੍ਹਿਆਂ ਵਿਚ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ। ਉਨ੍ਹਾਂ ਵਿਚ ਗੁਰਦਾਸਪੁਰ, ਜਲੰਧਰ, ਅੰਮ੍ਰਿਤਸਰ ਕਪੂਰਥਲਾ, ਫਤਿਹਗੜ੍ਹ ਸਾਹਿਬ, ਨਵਾਂ ਸ਼ਹਿਰ, ਲੁਧਿਆਣਾ, ਮੁਹਾਲੀ ਅਤੇ ਰੂਪਨਗਰ ਦੇ ਨਾਂਅ ਸ਼ਾਮਲ ਹਨ। ਸੋਸ਼ਲ ਮੀਡੀਆ ਦੇ ਅਜੋਕੇ ਦੌਰ ਵਿੱਚ ਨਵੀਂਆ ਅਪਡੇਟਸ ਦੇਖਣ ਲਈ ਆਪ ਜੀ Sikh Media Of Punjab (You Tube channel) ਅਤੇ ਫੇਸਬੁੱਕ ਪੇਜ ਤੇ ਕਲਿੱਕ ਕਰੋ– ਹਰ ਖੇਤਰ, ਧਰਮ,ਮਜਬ ਦੀ ਖਬਰ ਦੀ ਜਾਣਕਾਰੀ ਲੈਣ ਲਈ ਸਾਡੇ you tube channel- Sikh Media Of Punjab ਨੂੰ subscribe ਕਰੋ, ਅਤੇ ਫੇਸਬੁੱਕ ਤੇ ਸਾਡੇ ਪੇਜ ਨੂੰ ਲਾਈਕ ਕਰੋ, (Terms of Service -: This Content Is Not my Own on this website . It is taken from another website,artical,youtube,newspaper,facebook or dailymotion. If u Have Any Issue About Any Content U Can Send Us Massage in page inbox. We will delete that content from website.)