ਕਰਤਾਰਪੁਰ ਲਾਂਘੇ ਬਾਰੇ ਬੋਲੇ ਇਮਰਾਨ ਖਾਨ । ਅੱਗੇ ਵੇਖੋ ਤੇ ਵੱਧ ਤੋਂ ਵੱਧ ਸ਼ੇਅਰ ਕਰੋ

686

ਇਮਰਾਨ ਖਾਨ ਨੇ ਅਪਣੇ ਦਫ਼ਤਰ ਤੋਂ ਇਕ ਬਿਆਨ ਜਾਰੀ ਕਰਦੇ ਹੋਏ ਕਿਹਾ ਹੈ ਕਿ “ਸਾਡੇ ਵੱਲੋਂ ਭਾਰਤ ਸਰਕਾਰ ਨੂੰ ਕਰਤਾਰਪੁਰ ਸਾਹਿਬ ਲਾਂਘਾ ਖੋਲ੍ਹਣ ਦੀ ਪੇਸ਼ਕਸ਼ ਕੀਤੀ ਗਈ ਹੈ, ਪਰ ਇਸ ਲਾਂਘੇ ਸਬੰਧੀ ਸਾਨੂੰ ਭਾਰਤ ਵੱਲੋਂ ਕੋਈ ਵੀ ਹਾਂ ਪੱਖੀ ਹੁੰਗਾਰਾ ਨਹੀਂ ਮਿਲਿਆ, ਅਸੀਂ ਚਾਹੁੰਦੇ ਹਾਂ ਕਿ ਭਾਰਤਸਰਕਾਰ ਇਸ ਮਾਮਲੇ ਤੇ ਸਿਆਸਤ ਛੱਡ ਕੇ ਸਿੱਖਾਂ ਦੀ ਭਾਵਨਾਵਾਂ ਦੀ ਕਦਰ ਕਰਦੇ ਹੋਏ ਇਸ ਲਾਂਘੇ ਵੱਲ ਸਾਰਥਿਕਤਾ ਨਾਲ ਕਦਮ ਵਧਾਏ,ਅੱਗੇ ਉਹਨਾਂ ਨੇ ਕਿਹਾ ਹੈ ਕਿ ਪਾਕਿਸਤਾਨ ਸਰਕਾਰ ਵੱਲੋਂ ਨਨਕਾਣਾ ਸਾਹਿਬ ਵਿਖੇ ਗੁਰੂ ਨਾਨਕ ਸਾਹਿਬ ਜੀ ਦੇ ਨਾਮ ਤੇ ਇਕ ਵਿਸ਼ਵ ਯੂਨੀਵਰਸਿਟੀ ਤਿਆਰ ਕਰਵਾਈ ਜਾ ਰਹੀ ਹੈ, ਜਿਸ ਵਿੱਚ ਲੋੜਵੰਦ ਵਿਦਿਆਰਥੀਆਂ ਦੀ ਪੜ੍ਹਾਈ ਦਾ ਸਾਰਾ ਖਰਚਾ ਪਾਕਿ ਸਰਕਾਰ ਵੱਲੋਂ ਚੁੱਕਿਆ ਜਾਵੇਗਾ, ਇਹ ਸਾਡੀ ਗੁਰੂ ਨਾਨਕ ਸਾਹਿਬ ਨੂੰ ਸੱਚੀ ਸ਼ਰਧਾ ਭੇਟ ਹੋਵੇਗੀ,ਗੁਰੂ ਨਾਨਕ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਦੇ ਸਬੰਧ ਵਿੱਚ ਪ੍ਰਧਾਨਮੰਤਰੀ ਇਮਰਾਨ ਖਾਨ ਨੇ ਕਿਹਾ ਹੈ ਕੀ ਭਾਰਤ ਵਿਚਲੇ ਸਿੱਖ ਬੇਫਿਕਰ ਹੋ ਕੇ ਅਪਣੇ ਪਾਕਿ ਵਿਚਲੇ ਅਪਣੇ ਗੁਰਧਾਮਾਂ ਦੇ ਦਰਸ਼ਨਾਂ ਲਈ ਆਉਣ, ਉਹਨਾਂ ਸਿੱਖਾਂ ਦੀ ਸੁਰੱਖਿਆ ਤੋਂ ਲੈ ਕੇ ਯਾਤਰਾ ਦਾ ਸਾਰਾ ਖਰਚ ਪਾਕਿ ਸਰਕਾਰ ਵੱਲੋਂ ਚੁੱਕਿਆ ਜਾਵੇਗਾ ।ਪ੍ਰਧਾਨ ਮੰਤਰੀ ਇਮਰਾਨ ਖਾਨ ਨੇ ਕਿਹਾ ਕਿ ਗੁਰੂ ਨਾਨਕ ਸਾਹਿਬ ਜੀ ਦੇ 550 ਸਾਲਾਂ ਪ੍ਰਕਾਸ਼ ਪੁਰਬ ਮੌਕੇ ਪਾਕਿ ਸਰਕਾਰ ਵੱਲੋਂ ਭਾਰਤ ਵਿੱਚ ਰਹਿ ਰਹੇ ਪੰਜ ਲੱਖ (5,00, 000) ਦੇ ਕਰੀਬ ਸਿੱਖਾਂ ਨੂੰ ਵੀਜਾ ਆਦਿ ਬਿਲਕੁੱਲ ਮੁਫਤ ਦਿੱਤਾ ਜਾਵੇਗਾ ਅਤੇ ਯਾਤਰਾ ਆਦਿ ਦਾ ਸਾਰਾ ਪ੍ਰਬੰਧ ਵੀ ਪਾਕਿਸਤਾਨ ਵੱਲੋਂ ਹੀ ਕੀਤਾ ਜਾਵੇਗਾ। ਅਖੀਰ ਵਿਚ ਪ੍ਰਧਾਨ ਮੰਤਰੀ ਇਮਰਾਨ ਖਾਨ ਨੇ ਬੋਲਦੇ ਹੋਏ ਕਿਹਾ ਹੈ ਕਿ ਜੇਕਰ ਭਾਰਤ ਸਰਕਾਰ ਵੱਲੋਂ ਕਰਤਾਰਪੁਰ ਸਾਹਿਬ ਦਾ ਲਾਂਘਾ.. ਖੋਲਿਆ ਜਾਂਦਾ ਹੈ ਤਾਂ ਇਸ ਲਾਂਘੇ ਦੀ ਉਸਾਰੀ ਪਾਕਿਸਤਾਨ ਸਰਕਾਰ ਵੱਲੋਂ ਕਰਵਾਈ ਜਾਵੇਗੀ, ਉਹਨਾਂ ਕਿਹਾ ਹੈ ਕਿ ਕਰਤਾਰਪੁਰ ਦਾ ਲਾਂਘਾ ਦੋਹਾਂ ਦੇਸ਼ਾਂ ਵਿਚਕਾਰ ਸਬੰਧ ਸੁਧਰਣ ਚ ਵੱਡੀ ਭੂਮਿਕਾ ਅਦਾ ਕਰੇਗਾ । ਅੰਤ ਵਿਚ ਉਨ੍ਹਾਂ ਨੇ ਗੁਰੂ ਨਾਨਕ ਸਾਹਿਬ ਦੇ ਗੁਰਪੁਰਬ ਉੱਤੇ , ਵਿਸਾਖੀ ਦੇ ਮੌਕੇ ਤੇ ਵੱਧ ਤੋਂ ਵੱਧ ਸਿੱਖਾਂ ਨੂੰ ਪਾਕਿਸਤਾਨ ਆਉਣ ਲਈ ਬੇਨਤੀ ਕੀਤੀ । ਨਵੀਂਆ ਅਪਡੇਟਸ ਦੇਖਣ ਲਈ ਆਪ ਜੀ Sikh Media Of Punjab (You Tube channel) ਅਤੇ ਫੇਸਬੁੱਕ ਪੇਜ ਤੇ ਕਲਿੱਕ ਕਰੋ– ਹਰ ਖੇਤਰ, ਧਰਮ,ਮਜਬ ਦੀ ਖਬਰ ਦੀ ਜਾਣਕਾਰੀ ਲੈਣ ਲਈ ਸਾਡੇ you tube channel- Sikh Media Of Punjab ਨੂੰ subscribe ਕਰੋ, ਅਤੇ ਫੇਸਬੁੱਕ ਤੇ ਸਾਡੇ ਪੇਜ ਨੂੰ ਲਾਈਕ ਕਰੋ, ਅਤੇ ਜਾਣਕਾਰੀ ਖਬਰਾਂ ਨੂੰ ਅੱਗੇ ਪਹੁੰਚਾੳੁਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਸ਼ੇਅਰ ਕਰੋ।ਸਾਡਾ ਫੇਸਬੁੱਕ ਪੇਜ ਆਪਸੀ ਪ੍ਰੇਮ ਪਿਆਰ ਅਤੇ ਪੰਜਾਬ ਦੇ ਲੋਕ ਹੱਕਾਂ ਲਈ ਅਗਾਂਹ ਵਧੂ ਸੋਚ ਦਾ ਧਾਰਨੀ ਰਹੇਗਾ ,ਸੋ ਸਾਡੇ ਪੇਜ ਨੂੰ ਸ਼ੇਅਰ ਕਰਕੇ ਪੰਜਾਬ ਅਤੇ ਹਰ ਖੇਤਰ ਦੀ ਜਾਣਕਾਰੀ ਨੂੰ ਲੋਕਾਂ ਤੱਕ ਪਹੁੰਚਾਉਣ ਲਈ ਆਪਣਾ ਯੋਗਦਾਨ ਵੱਧ ਤੋਂ ਵੱਧ ਪਾਓ |