ਪੁਲਵਾਮਾ ਹਮਲੇ ਤੋਂ ਬਾਅਦ ਸਿੱਧੂ ਬਾਰੇ Khalsa aid ਦੇ ਮੁਖੀ ਰਵੀ ਸਿੰਘ……ਅੱਗੇ ਵੇਖੋ ਤੇ ਸ਼ੇਅਰ ਕਰੋ

322

ਪੁਲਵਾਮਾ ਹਮਲੇ ਤੋਂ ਬਾਅਦ ਸਿੱਧੂ ਬਾਰੇ Khalsa aid ਦੇ ਮੁਖੀ ਰਵੀ ਸਿੰਘ……ਅੱਗੇ ਵੇਖੋ ਤੇ ਸ਼ੇਅਰ ਕਰੋ ਪੁਲਵਾਮਾ ਅਤਿਵਾਦੀ ਹਮਲੇ ਤੋਂ ਬਾਅਦ ਜਿੱਥੇ ਨਵਜੋਤ ਸਿੰਘ ਸਿੱਧੂ ਵਲੋਂ ਦਿਤੇ ਗਏ ਬਿਆਨ ‘ਤੇ ਵਿਵਾਦ ਛਿੜਿਆ ਹੋਇਆ ਹੈ ਅਤੇ ਸਿੱਧੂ ਨੂੰ ਕੈਬਨਿਟ ਵਿਚੋਂ ਕੱਢਣ ਦੀ ਮੰਗ ਕੀਤੀ ਜਾ ਰਹੀ ਹੈ ਉਥੇ ਹੀ Khalsa aid ਦੇ ਮੁਖੀ ਰਵੀ ਸਿੰਘ ਨੇ ਨਵਜੋਤ ਸਿੱਧੂ ਦੇ ਹੱਕ ਵਿਚ ਹਾਅ ਦਾ ਨਾਅਰਾ ਮਾਰਿਆ ਹੈ। ਰਵੀ ਸਿੰਘ ਦਾ ਕਹਿਣਾ ਹੈ ਕਿ ਭਾਵੇਂ ਉਹ ਕਦੇ ਨਵਜੋਤ ਸਿੰਘ ਸਿੱਧੂ ਦੇ ਵਿਚਾਰਾਂ ਨਾਲ ਸਹਿਮਤ ਨਹੀਂ ਹੋਏ ਪਰ ਪੁਲਵਾਮਾ ਹਮਲੇ ਸਬੰਧੀ ਨਵਜੋਤ ਸਿੰਘ ਸਿੱਧੂ ਵਲੋਂ ਦਿਤਾ ਗਿਆ ਬਿਆਨ ਸਹੀ ਹੈ|ਰਵੀ ਸਿੰਘ ਨੇ ਫੇਸਬੁੱਕ ‘ਤੇ ਇਹ ਵੀ ਲਿਖਿਆ ਕਿ ਮੈਂ ਅਕਸਰ ਹੀ ਪੜ੍ਹਿਆ ਹੈ ਕਿ ”1984 ਦੀ ਸਿੱਖ ਨਸਲਕੁਸ਼ੀ ਲਈ ਸਮੁੱਚੇ ਦੇਸ਼ ਨੂੰ ਦੋਸ਼ ਨਹੀਂ ਦਿਤਾ ਜਾ ਸਕਦਾ” ਪਰ ਉਹੀ ਲੋਕ ਕੁਝ ਲੋਕਾਂ ਵਲੋਂ ਕੀਤੇ ਅਤਿਵਾਦੀ ਹਮਲੇ ਲਈ ਸਾਰੇ ਪਾਕਿਸਤਾਨ ਨੂੰ ਦੋਸ਼ ਦੇ ਰਹੇ ਹਨ। ਉਨ੍ਹਾਂ ਕਿਹਾ ਕਿ ਸਾਨੂੰ ਰਾਜਨੀਤਕ ਅਤੇ ਕੂਟਨੀਤਕ ਹੱਲ ਲੱਭਣਾ ਚਾਹੀਦਾ ਹੈ, ਨਾ ਕਿ ਦੋਵੇਂ ਪਾਸਿਆਂ ਵਲੋਂ ਹਮਲੇ ਤੋਂ ਬਾਅਦ ਬਦਲਾ ਲੈਣ ਦੀ ਗੱਲ ਕਰਨੀ ਚਾਹੀਦੀ ਹੈ। ਰਵੀ ਸਿੰਘ ਨੇ ਕਿਹਾ ਕਿ ਕਸ਼ਮੀਰ ਵਿਚ ਸੰਨ 2000 ਵਿਚ 36 ਸਿੱਖਾਂ ਦਾ ਕਤਲੇਆਮ ਹੋਇਆ, ਉਹ ਗੰਦੀ ਰਾਜਨੀਤੀ ਦੇ ਪੀੜਤ ਸਨ। ਉਨ੍ਹਾਂ ਇਹ ਵੀ ਆਖਿਆ ਕਿ ਬਹੁਤ ਸਾਰੇ ਬੇਕਸੂਰ ਜਾਨਾਂ ਗਵਾ ਚੁੱਕੇ ਹਨ, ਭਾਰਤੀ ਅਤੇ ਪਾਕਿਸਤਾਨੀ ਸਿਆਸਤਦਾਨਾਂ ਨੂੰ ਹਊਮੈ ਦਾ ਤਿਆਗ ਕਰਕੇ ਸ਼ਾਂਤੀ ਯਤਨ ਕਰਨੇ ਚਾਹੀਦੇ ਹਨ| ਜੇਕਰ ਤੁਹਾਨੂੰ ਸਾਡੀ ਇਹ ਪੋਸਟ ਵਧੀਆ ਲੱਗੀ ਤਾਂ ਇਸ ਨੂੰ ਅੱਗੇ ਸ਼ੇਅਰ ਜਰੂਰ ਕਰੋ । ਅਤੇ ਸਾਡੇ ਦੁਆਰਾ ਪਾਈ ਗਈ ਹਰ ਇੱਕ ਪੋਸਟ ਦੀ ਜਾਣਕਾਰੀ ਪ੍ਰਾਪਤ ਕਰਨ ਲਈ ਸਾਡੇ ਫੇਸਬੁੱਕ ਪੇਜ (Sikh Media Of Punjab) ਨੂੰ ਲਾਈਕ ਕਰੋ ਜੀ (Terms of Service -: This Content Is Not my Own on this website . It is taken from another website,artical,youtube,newspaper,facebook or dailymotion. If u Have Any Issue About Any Content U Can Send Us Massage in page inbox. We will delete that content from website.)