ਪ੍ਦੂਸ਼ਣ ਸਬੰਧੀ ਸਖਤੀ ਸਿਰਫ ਕਿਸਾਨ ਤੇ ਕਿਉਂ..? ਜਦਕਿ -: ਅੱਗੇ ਵੇਖੋ ਅਤੇ ਸ਼ੇਅਰ ਜਰੂਰ ਕਰੋ

327

ਪ੍ਦੂਸ਼ਣ ਸਬੰਧੀ ਸਖਤੀ ਸਿਰਫ ਕਿਸਾਨ ਤੇ ਕਿਉਂ..? ਜਦਕਿ -: ਅੱਗੇ ਵੇਖੋ ਅਤੇ ਸ਼ੇਅਰ ਜਰੂਰ ਕਰੋ | ਪਾਰਲੀ ਦੇ ਮੁੱਦੇ ‘ਤੇ ਦੇਸ਼ ਦਾ ਅੰਨਦਾਤਾ ਸਰਕਾਰ ਤੋਂ ਖਫਾ ਹੈ। ਕਿਸਾਨਾਂ ਦਾ ਕਹਿਣਾ ਹੈ ਕਿ ਪਰਾਲੀ ਦਾ ਧੂੰਆਂ ਵਾਤਾਵਰਣ ਪ੍ਰਦੂਸ਼ਣ ਲਈ  8 ਫੀਸਦੀ ਜ਼ਿੰਮੇਵਾਰ ਹੈ। ਇਸ ਦੇ ਬਾਵਜੂਦ ਕੌਮੀ ਗਰੀਨ ਟ੍ਰਿਬਿਊਨਲ ਤੋਂ ਇਲਾਵਾ ਕੇਂਦਰੀ ਤੇ ਸੂਬਾਈ ਸਰਕਾਰਾਂ ਕਿਸਾਨਾਂ ਮਗਰ ਹੱਥ ਧੋ ਕੇ ਪੈ ਗਈਆਂ ਹਨ। ਦੂਜੇ ਪਾਸੇ ਪ੍ਰਦੂਸ਼ਣ ਲਈ 92 ਫੀਸਦੀ ਜ਼ਿੰਮੇਵਾਰ ਸਨਅਤੀ ਤੇ ਟਰੈਫਿਕ ਧੂੰਏਂ ਬਾਰੇ ਕੋਈ ਨਹੀਂ ਬੋਲ ਰਿਹਾ। ਪਰ ਫੈਕਟਰੀਆਂ ਤੇ ਵਾਹਨ ਰੋਜ਼ਾਨਾ ਵਾਤਾਵਰਨ ਵਿੱਚ ਜ਼ਹਿਰ ਘੋਲ ਰਹੇ ਹਨ 

ਕਿਸਾਨਾਂ ਦਾ ਕਹਿਣਾ ਹੈ ਕਿ ਉਹ ਤਾਂ ਸਾਲ ਵਿੱਚ ਸਿਰਫ ਦੋ ਵਾਰ ਫਸਲਾਂ ਦੀ ਰਹਿੰਦ-ਖਹੂੰਦ ਸਾੜਦੇ ਹਨ ਕਿਸਾਨਾਂ ਦਾ ਸਵਾਲ ਹੈ ਕਿ ਮਾਲਵੇ ਦੇ ਧਰਤੀ ਹੇਠਲੇ ਪਾਣੀਆਂ ਵਿੱਚ ਜ਼ਹਿਰ ਘੋਲਣ ਵਾਲੇ ਸਨਅਤਕਾਰ ਹਨ ਤੇ ਉਨ੍ਹਾਂ ਖਿਲਾਫ ਕੋਈ ਕਾਰਵਾਈ ਕਿਉਂ ਨਹੀਂ ਹੋ ਰਹੀ। ਕਿਸਾਨਾਂ ਮੰਗ ਕੀਤੀ ਕਿ ਪਰਾਲੀ ਸਾਂਭਣ ਲਈ ਬਦਲਵਾਂ ਪ੍ਰਦੂਸ਼ਣ ਰਹਿਤ ਹੱਲ ਸਰਕਾਰ ਆਪਣੇ ਖ਼ਰਚੇ ’ਤੇ ਤੁਰੰਤ ਲਾਗੂ ਕਰੇ ਜਾਂ 200 ਰੁਪਏ ਫੀ ਕੁਇੰਟਲ ਬੋਨਸ ਦਿੱਤਾ ਜਾਵੇ। ਕਿਸਾਨਾਂ ਨੇ ਇਲਜ਼ਾਮ ਲਾਇਆ ਕਿ ਮੋਦੀ ਦੇ ਚਹੇਤੇ ਰਿਲਾਇੰਸ ਗਰੁੱਪ ਸਮੇਤ 10-12 ਹੋਰ ਧਨਾਢ ਸਨਅੱਤੀ ਘਰਾਣਿਆਂ ਦੇ ਅੰਨ੍ਹੇ ਮੁਨਾਫ਼ੇ ਜਾਰੀ ਰੱਖਣ ਲਈ ਸਾਰੇ ਕਾਨੂੰਨ ਛਿੱਕੇ ਟੰਗ ਰੱਖੇ ਹਨ | ਸਾਡੇ ਪੇਜ ਨੂੰ ਸ਼ੇਅਰ ਕਰਕੇ ਪੰਜਾਬ ਅਤੇ ਹਰ ਖੇਤਰ ਦੀ ਜਾਣਕਾਰੀ ਨੂੰ ਲੋਕਾਂ ਤੱਕ ਪਹੁੰਚਾਉਣ ਲਈ ਆਪਣਾ ਯੋਗਦਾਨ ਵੱਧ ਤੋਂ ਵੱਧ ਪਾਓ ਨਵੀਂਆ ਅਪਡੇਟਸ ਦੇਖਣ ਲਈ ਆਪ ਜੀ Sikh Media Of Punjab (You Tube channel) ਅਤੇ ਫੇਸਬੁੱਕ ਪੇਜ ਤੇ ਕਲਿੱਕ ਕਰੋ– ਹਰ ਖੇਤਰ, ਧਰਮ,ਮਜਬ ਦੀ ਖਬਰ ਦੀ ਜਾਣਕਾਰੀ ਲੈਣ ਲਈ ਸਾਡੇ you tube channel- Sikh Media Of Punjab ਨੂੰ subscribe ਕਰੋ, ਅਤੇ ਫੇਸਬੁੱਕ ਤੇ ਸਾਡੇ ਪੇਜ ਨੂੰ ਲਾਈਕ ਕਰੋ, ਅਤੇ ਜਾਣਕਾਰੀ ਖਬਰਾਂ ਨੂੰ ਅੱਗੇ ਪਹੁੰਚਾੳੁਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਸ਼ੇਅਰ ਕਰੋ।ਸਾਡਾ ਫੇਸਬੁੱਕ ਪੇਜ ਆਪਸੀ ਪ੍ਰੇਮ ਪਿਆਰ ਅਤੇ ਪੰਜਾਬ ਦੇ ਲੋਕ ਹੱਕਾਂ ਲਈ ਅਗਾਂਹ ਵਧੂ ਸੋਚ ਦਾ ਧਾਰਨੀ ਰਹੇਗਾ |