ਬਹਿਬਲ ਕਲਾਂ ਗੋਲ਼ੀਕਾਂਡ ‘ਚ IG ਉਮਰਾਨੰਗਲ ਗ੍ਰਿਫ਼ਤਾਰ….ਅੱਗੇ ਵੇਖੋ

609

ਅਕਤੂਬਰ 2015 ਵਿੱਚ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦੇ ਰੋਸ ਵਿੱਚ ਪ੍ਰਦਰਸ਼ਨ ਕਰ ਰਹੇ ਸਿੱਖਾਂ ‘ਤੇ ਹੋਈ ਪੁਲਿਸ ਕਾਰਵਾਈ ਸਮੇਂ ਉਮਰਾਨੰਗਲ ਲੁਧਿਆਣਾ ਦੇ ਪੁਲਿਸ ਕਮਿਸ਼ਨਰ ਵਜੋਂ ਤਾਇਨਾਤ ਸਨ। ਬਹਿਬਲ ਕਲਾਂ ਵਿੱਚ ਕੀਤੀ ਗਈ ਪੁਲਿਸ ਕਾਰਵਾਈ ਵਿੱਚ ਸ਼ਮੂਲੀਅਤ ਦੇ ਇਲਜ਼ਾਮ ਵੀ ਉਨ੍ਹਾਂ ‘ਤੇ ਲੱਗੇ ਸਨ। ਇਸ ਬਾਰੇ ਪਿਛਲੇ ਦਿਨੀਂ ਉਨ੍ਹਾਂ ਤੋਂ ਪੁੱਛਗਿੱਛ ਕੀਤੀ ਗਈ ਸੀ। ਇਸ ਮਗਰੋਂ ਉਨ੍ਹਾਂ ਨੂੰ ਅੱਜ ਚੰਡੀਗੜ੍ਹ ਤੋਂ ਗ੍ਰਿਫ਼ਤਾਰ ਕੀਤਾ ਗਿਆ ਹੈ। ਐਸਆਈਟੀ ਪਹਿਲਾਂ ਵੀ ਉਮਰਾਨੰਗਲ ਤੋਂ ਪੁੱਛਗਿੱਛ ਕਰ ਚੁੱਕੀ ਹੈ ਅਤੇ ਅੱਜ ਉਨ੍ਹਾਂ ਨੂੰ ਕਿਸੇ ਬਹਾਨੇ ਦਫ਼ਤਰ ਬੁਲਾਇਆ ਗਿਆ ਸੀ ਤੇ ਗ੍ਰਿਫ਼ਤਾਰ ਕਰ ਲਿਆ ਗਿਆ। ਉਮਰਾਨੰਗਲ ਇਸ ਗੋਲ਼ੀਕਾਂਡ ਵਿੱਚ ਗ੍ਰਿਫ਼ਤਾਰ ਕੀਤੇ ਜਾਣ ਵਾਲੇ ਸਭ ਤੋਂ ਉੱਚ ਪੁਲਿਸ ਅਧਿਕਾਰੀ ਹਨ। ਇਸ ਤੋਂ ਪਹਿਲਾਂ ਐਸਆਈਟੀ ਨੇ ਸਾਬਕਾ ਐਸਐਸਪੀ ਚਰਨਜੀਤ ਸ਼ਰਮਾ ਨੂੰ ਵੀ ਗ੍ਰਿਫ਼ਤਾਰ ਕੀਤਾ ਸੀ, ਜੋ ਇਸ ਸਮੇਂ ਨਿਆਂਇਕ ਹਿਰਾਸਤ ਵਿੱਚ ਫ਼ਰੀਦਕੋਟ ਜੇਲ੍ਹ ਵਿੱਚ ਬੰਦ ਹਨ। ਬਹਿਬਲ ਕਲਾਂ ਗੋਲ਼ੀਕਾਂਡ ਵਿੱਚ ਸ਼ਮੂਲੀਅਤ ਦੇ ਇਲਜ਼ਾਮ ਹੇਠ IG ਪਰਮਰਾਜ ਸਿੰਘ ਉਮਰਾਨੰਗਲ ਨੂੰ ਵਿਸ਼ੇਸ਼ ਜਾਂਚ ਟੀਮ (SIT) ਨੇ ਗ੍ਰਿਫ਼ਤਾਰ ਕਰ ਲਿਆ ਹੈ। ਸੋਸ਼ਲ ਮੀਡੀਆ ਦੇ ਅਜੋਕੇ ਦੌਰ ਵਿੱਚ ਨਵੀਂਆ ਅਪਡੇਟਸ ਦੇਖਣ ਲਈ ਆਪ ਜੀ Sikh Media Of Punjab (You Tube channel) ਅਤੇ ਫੇਸਬੁੱਕ ਪੇਜ ਤੇ ਕਲਿੱਕ ਕਰੋ– ਹਰ ਖੇਤਰ, ਧਰਮ,ਮਜਬ ਦੀ ਖਬਰ ਦੀ ਜਾਣਕਾਰੀ ਲੈਣ ਲਈ ਸਾਡੇ you tube channel- Sikh Media Of Punjab ਨੂੰ subscribe ਕਰੋ, ਅਤੇ ਫੇਸਬੁੱਕ ਤੇ ਸਾਡੇ ਪੇਜ ਨੂੰ ਲਾਈਕ ਕਰੋ, ਅਤੇ ਜਾਣਕਾਰੀ ਖਬਰਾਂ ਨੂੰ ਅੱਗੇ ਪਹੁੰਚਾੳੁਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਸ਼ੇਅਰ ਕਰੋ।ਸਾਡਾ ਫੇਸਬੁੱਕ ਪੇਜ ਆਪਸੀ ਪ੍ਰੇਮ ਪਿਆਰ ਅਤੇ ਪੰਜਾਬ ਦੇ ਲੋਕ ਹੱਕਾਂ ਲਈ ਅਗਾਂਹ ਵਧੂ ਸੋਚ ਦਾ ਧਾਰਨੀ ਰਹੇਗਾ ,ਸੋ ਸਾਡੇ ਪੇਜ ਨੂੰ ਸ਼ੇਅਰ ਕਰਕੇ ਪੰਜਾਬ ਅਤੇ ਹਰ ਖੇਤਰ ਦੀ ਜਾਣਕਾਰੀ ਨੂੰ ਲੋਕਾਂ ਤੱਕ ਪਹੁੰਚਾਉਣ ਲਈ ਆਪਣਾ ਯੋਗਦਾਨ ਵੱਧ ਤੋਂ ਵੱਧ ਪਾਓ|

ਬਹਿਬਲ ਕਲਾਂ ਗੋਲੀ ਕਾਂਡ ਮਾਮਲੇ 'ਚ ਆਈਜੀ ਉਮਰਾਨੰਗਲ ਗ੍ਰਿਫ਼ਤਾਰ

ਬਹਿਬਲ ਕਲਾਂ ਗੋਲੀ ਕਾਂਡ ਮਾਮਲੇ 'ਚ ਆਈਜੀ ਉਮਰਾਨੰਗਲ ਗ੍ਰਿਫ਼ਤਾਰ

Posted by Rozana Spokesman on Monday, 18 February 2019