ਕਸ਼ਮੀਰੀ ਵਿਦਿਆਰਥੀਆਂ ਲਈ ਸਹਾਰਾ ਬਣੀ ‘ਖਾਲਸਾ ਏਡ’ | ਵੱਧ ਤੋਂ ਵੱਧ ਸ਼ੇਅਰ ਕਰੋ

193

ਕਸ਼ਮੀਰੀ ਵਿਦਿਆਰਥੀਆਂ ਲਈ ਸਹਾਰਾ ਬਣੀ ‘ਖਾਲਸਾ ਏਡ’ | ਵੱਧ ਤੋਂ ਵੱਧ ਸ਼ੇਅਰ ਕਰੋ ਪੁਲਵਾਮਾ ਹਮਲੇ ਮਗਰੋਂ ਦੇਸ਼ ਦੇ ਵੱਖ-ਵੱਖ ਹਿੱਸਿਆ ਵਿਚ ਬੈਠੇ ਕਸ਼ਮੀਰੀ ਲੋਕਾਂ ਦੀਆਂ ਮੁਸੀਬਤਾਂ ਵਧਦੀਆਂ ਜਾ ਰਹੀਆਂ ਹਨ। ਇਸ ਦੇ ਨਾਲ ਹੀ ਵਿਦਿਆਰਥੀਆਂ ਨੂੰ ਵੀ ਕਾਫ਼ੀ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਖ਼ਾਲਸਾ ਏਡ ਵਲੋਂ ਕਸ਼ਮੀਰੀਆਂ ਵਿਦਿਆਰਥੀਆਂ ਦਾ ਦੁੱਖ ਸਮਝਦੇ ਹੋਏ ਇਨ੍ਹਾਂ ਨੂੰ ਕਸ਼ਮੀਰ ਵਿਚ ਸਹੀ ਸਲਾਮਤ ਭੇਜਣ ਦਾ ਉਪਰਾਲਾ ਕੀਤਾ ਜਾ ਰਿਹਾ ਹੈ। ਜਿਸ ਵਿਚ ਦੇਸ਼ ਦੇ ਵੱਖ-ਵੱਖ ਹਿੱਸਿਆਂਵਿਚ ਪੜ੍ਹਦੇ ਵਿਦਿਆਰਥੀਆਂ ਨੂੰ ਮੋਹਾਲੀ ਦੇ ਇਕ ਗੁਰਦੁਆਰਾ ਸਾਹਿਬ ਵਿਖੇ ਇਕੱਠਾ ਕੀਤਾ ਜਾ ਰਿਹਾ ਹੈ। ਇਸ ਤੋਂ ਬਾਅਦ ਇਨ੍ਹਾਂ ਸਾਰੇ ਵਿਦਿਆਰਥੀਆਂ ਨੂੰ ਕਸ਼ਮੀਰ ਭੇਜ ਦਿਤਾ ਜਾਵੇਗਾ। ‘ਸਪੋਕਸਮੈਨ ਟੀਵੀ’ ਤੇ ਗੱਲਬਾਤ ਕਰਦਿਆਂ ਇਨ੍ਹਾਂ ਕਸ਼ਮੀਰੀ ਵਿਦਿਆਰਥੀਆਂ ਨੇ ਦੱਸਿਆ ਕਿ ਉਹ ਦੇਹਰਾਦੂਨ ਵਿਚ ਪੜ੍ਹਦੇ ਹਨ। ਪੁਲਵਾਮਾ ਹਮਲੇ ਤੋਂ ਬਾਅਦ ਉੱਥੇ ਉਨ੍ਹਾਂ ਦਾ ਰਹਿਣਾ ਮੁਸ਼ਕਿਲ ਹੋ ਗਿਆ ਸੀ। ਮਕਾਨ ਮਾਲਕਾਂ ਵਲੋਂ ਵੀ ਸਲਾਹ ਦਿਤੀ ਗਈ ਕਿ ਉਹ ਕਸ਼ਮੀਰ ਵਾਪਸ ਚਲੇ ਜਾਣ ਕਿਉਂਕਿ ਕੁਝ ਸ਼ਰਾਰਤੀ ਅਨਸਰ ਮਾਹੌਲ ਖ਼ਰਾਬ ਕਰਨ ਦੀ ਫ਼ਿਰਾਕ ਵਿਚ ਹਨ। ਪੁਲਿਸ ਪ੍ਰਸ਼ਾਸਨ ਵਲੋਂ ਵੀ ਉਨ੍ਹਾਂ ਦੀ ਮਦਦ ਕੀਤੀ ਗਈ ਅਤੇ ਉਨ੍ਹਾਂ ਨੂੰ ਪੂਰੀ ਸੁਰੱਖਿਆ ਮੁਹੱਈਆ ਕਰਵਾਈ ਗਈ ਉਨ੍ਹਾਂ ਦੱਸਿਆ ਕਿ ਉੱਥੋਂ ਦੇ ਸਥਾਨਕ ਲੋਕਾਂ ਵਲੋਂ ਉਨ੍ਹਾਂ ਦਾ ਪੁਲਵਾਮਾ ਹਮਲੇ ਮਗਰੋਂ ਕਈ ਵਾਰ ਵਿਰੋਧ ਵੀ ਕਰਨ ਦੀ ਕੋਸ਼ਿਸ਼ ਕੀਤੀ ਅਤੇ ਉਨ੍ਹਾਂ ਨੂੰ ਕਸ਼ਮੀਰ ਵਾਪਸ ਚਲੇ ਜਾਣ ਲਈ ਧਮਕੀਆਂ ਵੀ ਦਿਤੀਆਂ ਗਈਆਂ। ਇਸ ਦੌਰਾਨ ਕੁਝ ਕਸ਼ਮੀਰੀ ਵਿਦਿਆਰਥੀਆਂ ਨਾਲ ਕੁੱਟ-ਮਾਰ ਵੀ ਕੀਤੀ ਗਈ ਜਿਸ ਕਰਕੇ ਉਨ੍ਹਾਂ ਦੇ ਅੰਦਰ ਵੀ ਡਰ ਬੈਠ ਗਿਆ ਅਤੇ ਉਹ ਅਪਣੀ ਜਾਨ ਬਚਾਉਣ ਲਈ ਇੱਥੇ ਪਹੁੰਚੇ। ਵਿਦਿਆਰਥੀਆਂ ਨੇ ਦੱਸਿਆ ਕਿ ਉਹ ਪਿਛਲੇ ਕਈ ਸਾਲਾਂ ਤੋਂ ਦੇਹਰਾਦੂਨ ਵਿਚ ਪੜ੍ਹਾਈ ਕਰ ਰਹੇ ਹਨ ਪਰ ਪਹਿਲਾਂ ਕਦੀ ਵੀ ਉਨ੍ਹਾਂ ਨਾਲ ਅਜਿਹਾ ਨਹੀਂ ਹੋਇਆ। ਉਨ੍ਹਾਂ ਕਿਹਾ ਕਿ ਜਿਹੜੇ ਜਵਾਨ ਪੁਲਵਾਮਾ ਹਮਲੇ ਵਿਚ ਸ਼ਹੀਦ ਹੋਏ ਹਨ, ਉਨ੍ਹਾਂ ਦਾ ਉਨ੍ਹਾਂ ਨੂੰ ਵੀ ਉਨਾ ਹੀ ਅਫ਼ਸੋਸ ਹੈ ਜਿੰਨਾ ਕਿ

ਅਸੀਂ ਬਹੁਤ ਤਸੀਹੇ ਝੱਲੇ ਨੇ 84 'ਚ ਅਜਿਹਾ ਕੁੱਝ ਕਸ਼ਮੀਰੀ ਭੈਣ-ਭਰਾਵਾਂ ਨਾਲ ਨਾ ਵਾਪਰੇ: ਖਾਲਸਾ ਏਡ

ਅਸੀਂ ਬਹੁਤ ਤਸੀਹੇ ਝੱਲੇ ਨੇ 84 'ਚ ਅਜਿਹਾ ਕੁੱਝ ਕਸ਼ਮੀਰੀ ਭੈਣ-ਭਰਾਵਾਂ ਨਾਲ ਨਾ ਵਾਪਰੇ: ਖਾਲਸਾ ਏਡ

Posted by Rozana Spokesman on Monday, 18 February 2019

ਇਕ ਭਾਰਤੀ ਨੂੰ ਹੋਣਾ ਚਾਹੀਦਾ ਹੈ ਪਰ ਸਾਡੇ ਲਈ ਅਸੁਰੱਖਿਅਤ ਮਾਹੌਲ ਦਾ ਸਿਰਜਿਆ ਜਾਣਾ ਇਹ ਸਭ ਮਾੜੀ ਸਿਆਸਤ ਦਾ ਸੰਕੇਤ ਹੈ। ਉਨ੍ਹਾਂ ਇਹ ਵੀ ਕਿਹਾ ਕਿ ਸਾਨੂੰ ਆਮ ਜਨਤਾ ਤੋਂ ਕਿਸੇ ਪ੍ਰਕਾਰ ਦੀ ਕੋਈ ਤਕਲੀਫ਼ ਨਹੀਂ ਹੈ ਅਤੇ ਉਹ ਪਿਛਲੇ ਲੰਮੇ ਸਮੇਂ ਤੋਂ ਸੁਤੰਤਰਤਾ ਪੂਰਵਕ ਅਪਣੀ ਪੜ੍ਹਾਈ ਕਰ ਰਹੇ ਸਨ। ਗੱਲਬਾਤ ਦੌਰਾਨ ਵਿਦਿਆਰਥੀਆਂ ਨੇ ਦੱਸਿਆ ਖ਼ਾਲਸਾ ਏਡ ਵਲੋਂ ਉਨ੍ਹਾਂ ਨੂੰ ਹਰ ਇਕ ਸੁਵਿਧਾ ਮੁਹੱਈਆ ਕਰਵਾਈ ਜਾ ਰਹੀ ਹੈ। ਵਿਦਿਆਰਥੀਆਂ ਨੇ ਖ਼ਾਲਸਾ ਏਡ ਦਾ ਸ਼ੁਕਰਾਨਾ ਕਰਦੇ ਹੋਏ ਦੱਸਿਆ ਕਿ ਉਨ੍ਹਾਂ ਦੀ ਪੂਰੀ ਸਾਂਭ ਸੰਭਾਲ ਕੀਤੀ ਜਾ ਰਹੀ ਹੈ ਅਤੇ ਉਹ ਹੁਣ ਪੂਰੀ ਤਰ੍ਹਾਂ ਖ਼ੁਦ ਨੂੰ ਸੁਰੱਖਿਅਤ ਮਹਿਸੂਸ ਕਰ ਰਹੇ ਹਨ। ਹੁਣ ਉਨ੍ਹਾਂ ਨੂੰ ਇਕ ਉਮੀਦ ਜਾਗੀ ਹੈ ਕਿ ਉਹ ਜਲਦੀ ਹੀ ਅਪਣੇ ਘਰਾਂ ਨੂੰ ਪਰਤ ਸਕਣਗੇ। (ਸੋਸ਼ਲ ਮੀਡੀਆ ਦੇ ਅਜੋਕੇ ਦੌਰ ਵਿੱਚ ਨਵੀਂਆ ਅਪਡੇਟਸ ਦੇਖਣ ਲਈ ਆਪ ਜੀ Sikh Media Of Punjab (You Tube channel) ਅਤੇ ਫੇਸਬੁੱਕ ਪੇਜ ਤੇ ਕਲਿੱਕ ਕਰੋ– ਹਰ ਖੇਤਰ, ਧਰਮ,ਮਜਬ ਦੀ ਖਬਰ ਦੀ ਜਾਣਕਾਰੀ ਲੈਣ ਲਈ ਸਾਡੇ you tube channel- Sikh Media Of Punjab ਨੂੰ subscribe ਕਰੋ, ਅਤੇ ਫੇਸਬੁੱਕ ਤੇ ਸਾਡੇ ਪੇਜ ਨੂੰ ਲਾਈਕ ਕਰੋ, ਅਤੇ ਜਾਣਕਾਰੀ ਖਬਰਾਂ ਨੂੰ ਅੱਗੇ ਪਹੁੰਚਾੳੁਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਸ਼ੇਅਰ ਕਰੋ।ਸਾਡਾ ਫੇਸਬੁੱਕ ਪੇਜ ਆਪਸੀ ਪ੍ਰੇਮ ਪਿਆਰ ਅਤੇ ਪੰਜਾਬ ਦੇ ਲੋਕ ਹੱਕਾਂ ਲਈ ਅਗਾਂਹ ਵਧੂ ਸੋਚ ਦਾ ਧਾਰਨੀ ਰਹੇਗਾ ,ਸੋ ਸਾਡੇ ਪੇਜ ਨੂੰ ਸ਼ੇਅਰ ਕਰਕੇ ਪੰਜਾਬ ਅਤੇ ਹਰ ਖੇਤਰ ਦੀ ਜਾਣਕਾਰੀ ਨੂੰ ਲੋਕਾਂ ਤੱਕ ਪਹੁੰਚਾਉਣ ਲਈ ਆਪਣਾ ਯੋਗਦਾਨ ਵੱਧ ਤੋਂ ਵੱਧ ਪਾਓ)