ਲੋੜਵੰਦਾਂ ਦੇ ਮਸੀਹਾ ਅਖਵਾਉਂਦੇ Anmol Kwatra ਅਤੇ ਪਿਤਾ ‘ਤੇ ਹੋਇਆ ਜਾਨਲੇਵਾ ਹਮਲਾ…| ਸ਼ੇਅਰ ਕਰੋ

279

ਲੋੜਵੰਦਾਂ ਦੇ ਮਸੀਹਾ ਅਖਵਾਉਂਦੇ Anmol Kwatra ਅਤੇ ਪਿਤਾ ‘ਤੇ ਹੋਇਆ ਜਾਨਲੇਵਾ ਹਮਲਾ…| ਸ਼ੇਅਰ ਕਰੋ | We do not accept money or things ਨਾਮ ਦੇ NGO ਨੂੰ ਚਲਾਉਣ ਵਾਲੇ ਅਨਮੋਲ ਕਵਾਤਰਾ ਦੇ ਪਿਤਾ ‘ਤੇ ਕਾਂਗਰਸੀਆਂ ਨੇ ਹਮਲਾ ਕਰ ਦਿੱਤਾ , ਅਨਮੋਲ ਕਵਾਤਰਾ ਨੇ ਆਪਣੇ ਫੇਸਬੁੱਕ ‘ਤੇ ਲਿਵ ਹੋਕੇ ਇਸ ਦੀ ਜਾਣਕਾਰੀ ਦਿੰਦਿਆਂ ਦਸਿਆ ਕਿ ਪਹਿਲਾਂ ਵੀ ਉਸਨੂੰ ਬਹੁਤ ਵਾਰ ਤੰਗ ਕੀਤਾ ਹੈ , ਸ਼ਿਵਪੁਰੀ ਦੇ ਰਾਮਪਾਲ ‘ਤੇ ਆਰੋਪ ਲਗਾਉਂਦਿਆਂ ਉਸਨੇ ਕਿਹਾ ਕਿ ਮੈਂ ਕਿਸੇ ਪਾਰਟੀ ਨੂੰ ਸਪੋਰਟ ਨਹੀਂ ਕਰਦਾ,

ਦਰਅਸਲ, ਲੁਧਿਆਣਾ ਦੇ ਸ਼ਿਵਪੁਰੀ ਚੋਂਕ ‘ਚ ਸਮਾਜ ਸੇਵੀ ਅਨਮੋਲ ਕਵੱਤਰਾਅਤੇ ਉਸ ‘ਤੇ ਪਿਤਾ ‘ਤੇ ਜਾਨ ਲੇਵਾ ਹਮਲਾ ਹੋਣ ਦੀ ਖਬਰ ਮਿਲੀ ਹੈ। ਉਥੇ ਹੀ ਅਨਮੋਲ ਦੇ ਪਿਤਾ ਦੇ ਕੱਪੜੇ ਤੱਕ ਪਾੜੇ ਗਏ। ਜਿਸ ਤੋਂ ਬਾਅਦ ਵੱਡੀ ਗਿਣਤੀ ‘ਚ ਲੋਕ ਉਥੇ ਪਹੁੰਚ ਚੁੱਕੇ ਹਨ ਤੇ ਲੋਕਾਂ ਨੇ ਧਰਨਾ ਲਗਾ ਦਿੱਤਾ ਹੈ| ਮਿਲੀ ਜਾਣਕਾਰੀ ਮੁਤਾਬਕ ਇਸ ਘਟਨਾ ਤੋਂ ਬਾਅਦ ਲੋਕਾਂ ਨੇ ਕਾਂਗਰਸੀ ਉਮੀਦਵਾਰ ਰਵਨੀਤ ਬਿੱਟੂ ਖਿਲਾਫ ਜੰਮ ਕੇ ਨਾਅਰੇਬਾਜ਼ੀ ਕੀਤੀ, ਉਥੇ ਲੋਕਾਂ ਵੱਲੋਂ ਕਾਂਗਰਸ ਮੁਰਦਾਬਾਦ ਦੇ ਨਾਅਰੇ ਲਗਾ ਰਹੇ ਹਨ। ਉਹਨਾਂ ਦਾ ਕਹਿਣਾ ਹੈ ਕਿ ਇਹ ਹਮਲਾ ਕਾਂਗਰਸੀਆਂ ਨੇ ਕੀਤਾ ਹੈ। ਜ਼ਿਕਰ ਏ ਖਾਸ ਹੈ ਕਿ ਸਮਾਜ ‘ਚ ਆਪਣੀ ਵੱਖਰੀ ਪਹਿਚਾਣ ਬਣਾਉਣ ਵਾਲੇ ਸਮਾਜ ਸੇਵੀ ਅਨਮੋਲ ਕਵੱਤਰਾ ਅੱਜ ਲੱਖਾਂ ਲੋਕਾਂ ਦੇ ਦਿਲ ‘ਚ ਘਰ ਕਰ ਚੁੱਕੇ ਹਨ। ਅਨਮੋਲ ਹਮੇਸ਼ਾ ਹੀ ਲੋੜਵੰਦ ਲੋਕਾਂ ਦੀ ਮਦਦ ਲਈ ਅੱਗੇ ਆਏ ਹਨ। ਇਥੇ ਇਹ ਵੀ ਦੱਸਣਾ ਬਣਦਾ ਹੈ ਕਿ ਅਨਮੋਲ ਕਵੱਤਰਾ ਅਤੇ ਉਹਨਾਂ ਦੀ ਟੀਮ ਵੱਲੋਂ ਲੋੜਵੰਦ ਮਰੀਜ਼ਾਂ ਲਈ ‘ਵੀ ਡੂ ਨਾਟ ਅਕਸੈਪਟ ਮਨੀ ਓਰ ਥਿੰਗਜ਼’ ਨਾਮ ਦਾ ਐਨਜੀਓ ਚਲਾਇਆ ਜਾਂਦਾ ਹੈ ਜਿਹੜੇ ਡੋਨਰਜ਼ ਨੂੰ ਸਿੱਧਾ ਮਰੀਜ਼ ਨਾਲ ਮਿਲਵਾ ਕੇ ਉਹਨਾਂ ਦੀ ਮਦਦ ਕਰਵਾਉਂਦੇ ਹਨ। ਇਨਸਾਨੀਅਤ ਨੂੰ ਮੁੱਖ ਰੱਖਦੇ ਅਨਮੋਲ ਕਵਾਤਰਾ ਅਤੇ ਉਹਨਾਂ ਦੀ NGO ਦੀ ਗੱਲ ਕਰੀਏ ਤਾਂ ਅੱਜ ਤੱਕ ਕਿੰਨੇ ਹੀ ਲੋੜਵੰਦ ਪਰਿਵਾਰਾਂ ਦੀ ਮਦਦ ਕਰ ਚੁੱਕਾ ਹੈ ਜੋ ਇਲਾਜ ਨਹੀਂ ਕਰਾ ਪਾਉਂਦੇ ।

ਅਨਮੋਲ ਕਵਾਤਰਾ ਨੇ ਲਾਇਆ ਲੁਧਿਆਣਾ ਦੇ ਸ਼ਿਵਪੁਰੀ ਵਿੱਚ ਧਰਨਾ ਅਤੇ ਲੋਕਾਂ ਨੂੰ ਕੀਤੀ ਅਪੀਲ

ਅਨਮੋਲ ਕਵਾਤਰਾ ਨੇ ਲਾਇਆ ਲੁਧਿਆਣਾ ਦੇ ਸ਼ਿਵਪੁਰੀ ਵਿੱਚ ਧਰਨਾ ਅਤੇ ਲੋਕਾਂ ਨੂੰ ਕੀਤੀ ਅਪੀਲ

Posted by Info Singh on Sunday, 19 May 2019