ਦਸਤਾਰ ਅੱਗੇ ਅਮਰੀਕਾ ਨੂੰ ਝੁਕਾਉਣ ਵਾਲੇ ਖਾਲਸੇ ਨੂੰ ਐਵਾਰਡ ਨਾਲ ਨਿਵਾਜਿਆ…ਮਾਣ ਨਾਲ ਸ਼ੇਅਰ ਕਰੋ

238

ਦਸਤਾਰ ਅੱਗੇ ਅਮਰੀਕਾ ਨੂੰ ਝੁਕਾਉਣ ਵਾਲੇ ਖਾਲਸੇ ਨੂੰ ਐਵਾਰਡ ਨਾਲ ਨਿਵਾਜਿਆ…ਮਾਣ ਨਾਲ ਸ਼ੇਅਰ ਕਰੋ ਦਸਤਾਰ ਸਿੱਖਾਂ ਦੀ ਅਣਖ ਤੇ ਇੱਜ਼ਤ ਦਾ ਚਿੰਨ੍ਹ ਹੈ। ਜੇ ਕਰ ਕੋਈ ਸਿੱਖ ਦੇ ਸਿਰ ਤੋਂ ਦਸਤਾਰ ਲਾਹ ਦੇਵੇ ਤਾਂ ਉਸਨੂੰ ਸਿਰ ਲਹਿਣ ਦੇ ਬਰਾਬਰ ਸਮਝਿਆ ਜਾਂਦਾ ਹੈ ਅੱਜ ਸਿੱਖੀ ਦੀ ਸ਼ਾਨ ਪੱਗ (ਦਸਤਾਰ) ਪਿੱਛੇ ਜਿੱਥੇ ਵਿਦੇਸ਼ਾਂ ਵਿੱਚ ਵਸਦੇ ਸਿੱਖ ਕਾਨੂੰਨੀ ਲੜਾਈਆਂ ਲੜ੍ਹ ਰਹੇ ਹਨ ਅਤੇ ਪੱਗ (ਦਸਤਾਰ) ਦੇ ਮਹੱਤਵ ਤੋਂ ਸਰਕਾਰਾਂ ਨੂੰ, ਦੁਨੀਆ ਨੂੰ ਅਤੇ ਸੰਸਾਰ ਦੇ ਲੋਕਾਂ ਨੂੰ ਜਾਣੂੀ ਕਰਵਾ ਰਹੇ ਹਨ ਕਿ ਸਿੱਖ ਲਈ ਉਸਦੇ ਕੇਸਾਂ ਅਤੇ ਦਸਤਾਰ ਦੀ ਕੀ ਮਹਾਨਤਾ ਹੈ?’ਅਮਰੀਕਾ ਚ ਗੁਰਿੰਦਰ ਸਿੰਘ ਖ਼ਾਲਸਾ ਨੂੰ ਰੋਜ਼ਾਪਾਰਕ ਟ੍ਰੇਲਬਲੇਜ਼ਰ ਐਵਾਰਡ ਨਾਲ ਸਨਮਾਨਤ ਕੀਤਾ ਗਿਆ ਹੈ।ਉਨ੍ਹਾਂ ਨੂੰ ਇਹ ਸਨਮਾਨ ਅਮਰੀਕਾ ਵਿਚ ਦਸਤਾਰ ਲਈ ਛੇੜੀ ਮੁਹਿੰਮ ਸਦਕਾ ਦਿੱਤਾ ਗਿਆ ਹੈ। ਗੁਰਿੰਦਰ ਸਿੰਘ ਖ਼ਾਲਸਾ ਅਮਰੀਕਾ ਵਿਚ ਦਸਤਾਰ ਉਤਾਰ ਕੇ ਤਲਾਸ਼ੀ ਨਾ ਦੇਣ ਉਤੇ ਅੜ ਗਿਆ ਸੀ ਅਤੇ ਬਾਅਦ ਵਿਚ ਇਸ ਖ਼ਿਲਾਫ਼ ਮੁਹਿੰਮ ਛੇੜ ਦਿੱਤੀ। ਉਨ੍ਹਾਂ ਦੀ ਮੁਹਿੰਮ ਸਦਕਾ ਹੀ ਅਮਰੀਕੀ ਕਾਨੂੰਨ ਵਿੱਚ ਬਦਲਾਅ ਕੀਤਾ ਗਿਆ ਹੈ। ਸਾਲ 2007 ਵਿੱਚ ਹੋਈ ਇਸ ਘਟਨਾ ਉਪਰੰਤ ਅਮਰੀਕਾ ਨੇ ਸਿੱਖਾਂ ਨੂੰ ਦਸਤਾਰ ਸਮੇਤ ਹਵਾਈ ਸਫ਼ਰ ਕਰਨ ਤੋਂ ਵੀ ਛੋਟ ਦਿੱਤੀ ਸੀ।ਹੁਣ ਅਮਰੀਕੀ ਮੈਗ਼ਜ਼ੀਨ ਨੇ ਉਨ੍ਹਾਂ ਦਾ ਵਿਸ਼ੇਸ਼ ਤੌਰ ‘ਤੇ ਸਨਮਾਨਤ ਕੀਤਾ ਹੈ। ਇਸ ਦੇ ਨਾਲ ਹੀ ਉਨ੍ਹਾਂ ‘ਤੇ ਲਘੂ ਫ਼ਿਲਮ ਵੀ ਤਿਆਰ ਕੀਤੀ ਗਈ ਹੈ, ਜੋ ਪੂਰੀ ਦੁਨੀਆਂ ਵਿਚ ਦਿਖਾਈ ਜਾਵੇਗੀ। 2007 ‘ਚ ਉਨ੍ਹਾਂ ਨੂੰ ਨਿਊ ਯਾਰਕ ਦੇ ਬਫ਼ਲੋ ਨਾਇਗਰਾ ਕੌਮਾਂਤਰੀ ਹਵਾਈ ਅੱਡੇ ‘ਤੇ ਪੱਗ ਬੰਨ੍ਹੀ ਹੋਣ ਕਰਕੇ ਰੋਕਿਆ ਗਿਆ। ਇਸ ਦੌਰਾਨ ਉਨ੍ਹਾਂ ਦੀ ਸੁਰੱਖਿਆ ਕਰਮੀਆਂ ਨਾਲ ਹੱਥੋਪਾਈ ਵੀ ਹੋਈ ਸੀ। ਜਿਸ ਕਰਕੇ ਖ਼ਾਲਸਾ ਨੇ ਜਹਾਜ਼ ਚੜ੍ਹਨ ਤੋਂ ਇਨਕਾਰ ਕਰ ਦਿੱਤਾ ਸੀ।ਅਮਰੀਕਾ ਵਿੱਚ ਦਸਤਾਰ ਦੇ ਵੱਕਾਰ ਦੀ ਬਹਾਲੀ ਲਈ ਲੰਮੀ ਲੜਾਈ ਲੜਨ ਦਾ ਫੈਸਲਾ ਕੀਤਾ। ਖ਼ਾਲਸਾ ਦੀ ਕਹਾਣੀ ਤੋਂ ਪ੍ਰਭਾਵਿਤ ਹੋਏ ਯੂਐਸਏ ਮਾਇਨੌਰਿਟੀ ਬਿਜ਼ਨੈਸ ਮੈਗ਼ਜ਼ੀਨ ਨੇ ਖ਼ਾਲਸਾ ਨੂੰ “ਰੋਜ਼ਾ ਪਾਰਕ ਟ੍ਰੇਬਲੇਜ਼ਰ ਐਵਾਰਡ” ਦਿੱਤਾ ਹੈ, ਜੋ ਆਪਣੀ ਕਿਸਮ
ਦੇ ਤਿੰਨ ਸਰਬਉੱਚ ਸਨਮਾਨਾਂ ਵਿੱਚੋਂ ਇੱਕ ਹੈ। ਖਾਲਸਾ ਦਾ ਜਨਮ ਹਰਿਆਣਾ ਦੇ ਜ਼ਿਲ੍ਹੇ ਅੰਬਾਲਾ ਦੇ ਛੋਟੇ ਜਿਹੇ ਪਿੰਡ ਅਧੋਈ ਵਚ ਹੋਇਆ ਸੀ। ਗੁਰਿੰਦਰ ਸਿੰਘ ਖ਼ਾਲਸਾ ਸਿੱਖ ਪੁਲੀਟੀਕਲ ਅਫੇਅਰ ਕਮੇਟੀ ਦੇ ਚੇਅਰਮੈਨ ਵੀ ਹਨ ਤੇ ਅਮਰੀਕਾ ਵਿੱਚ ਸਿੱਖਾਂ ਦੇ ਹੱਕਾਂ ਲਈ ਆਵਾਜ਼ ਬੁਲੰਦ ਕਰਦੇ ਰਹਿੰਦੇ ਹਨ।ਖਾਲਸਾ ਦੀ ਮੁਹਿੰਮ ਦੇ ਕਰਕੇ ਅਮਰੀਕੀ ਕਾਨੂੰਨ ਵਿੱਚ ਬਦਲਾਅ ਕੀਤਾ ਗਿਆ ਸੀ । ਅਮਰੀਕੀ ਨਿਯਮਾਂ ਮੁਤਾਬਕ ਜੇਕਰ 2੦,੦੦੦ ਲੋਕਾਂ ਦਾ ਸਮਰਥਨ ਮਿਲਦਾ ਹੈ ਤਾਂ ਪੱਗ ਉਤਾਰ ਕੇ ਜਾਂਚ ਕਰਨ ਵਾਲਾ ਨਿਯਮ ਹਟਾ ਦੇਣਗੇ ਪਰ ਖ਼ਾਲਸਾ ਨੇ 67,੦੦੦ ਤੋਂ ਵੀ ਵੱਧ ਲੋਕਾਂ ਦੀ ਹਮਾਇਤ ਹਾਸਲ ਕੀਤੀ ਸੀ । ਇਸ ਬਦਲਾਅ ਤੋਂ ਬਾਅਦ ਅਮਰੀਕਾ ਨੇ ਸਿੱਖਾਂ ਨੂੰ ਦਸਤਾਰ ਸਮੇਤ ਹਵਾਈ ਸਫ਼ਰ ਕਰਨ ਤੋਂ ਵੀ ਛੋਟ ਦਿੱਤੀ ਸੀ। ਖ਼ਾਲਸਾ ਦੇ ਸਿੱਖੀ ਲਈ ਜਜ਼ਬੇ ਨੂੰ ਦੇਖਦੇ ਹੋਏ ਅਮਰੀਕੀ ਮੈਗ਼ਜ਼ੀਨ ਨੇ ਉਨ੍ਹਾਂ ਦਾ ਵਿਸ਼ੇਸ਼ ਤੌਰ ‘ਤੇ ਸਨਮਾਨ ਕੀਤਾ ਹੈ।ਦਸਤਾਰ ਦਾ ਸਿੱਖੀ ਨਾਲ ਬਹੁਤ ਗੂੜ੍ਹਾ ਸਬੰਧ ਹੈ। ਸਿਰਫ ਸਿੱਖੀ ਹੀ ਅਜਿਹਾ ਧਰਮ ਹੈ ਜਿਸ ਵਿੱਚ ਦਸਤਾਰ ਬੰਨਣੀ ਜਰੂਰੀ ਹੈ। ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਨੇ ਖਾਲਸਾ ਦੀ ਸਥਾਪਨਾ ਕਰਨ ਵੇਲੇ ਹਰ ਇੱਕ ਸਿੱਖ ਨੂੰ ਦਸਤਾਰ ਧਾਰਨ ਕਰਨ ਲਈ ਕਿਹਾ ਤਾਂ ਕਿ ਨਿਆਰਾ ਖਾਲਸਾ ਹਜ਼ਾਰਾਂ-ਲੱਖਾਂ ਵਿਚੋਂ ਦੂਰੋਂ ਹੀ ਪਛਾਣਿਆ ਜਾ ਸਕੇ। ਜਦੋਂ ਇੱਕ ਸਿੱਖ ਦਸਤਾਰ ਨੂੰ ਸਿਰ ਤੇ ਸਜਾਂਉਦਾ ਹੈ ਤਾਂ ਉਹ ਸਿਰ ਅਤੇ ਦਸਤਾਰ ਨੂੰ ਇੱਕ ਕਰ ਕੇ ਜਾਣਦਾ ਹੈ। ਦਸਤਾਰ ਸਜਾਉਣੀ ਸਿੱਖੀ ਵਿੱਚ ਪ੍ਰਪੱਕ ਹੁਣ ਦੀ ਨਿਸ਼ਾਨੀ ਹੀ ਨਹੀਂ ਸਗੋਂ ਇਹ ਦਸਤਾਰ ਧਾਰਕ ਦੇ ਆਤਮ ਵਿਸ਼ਵਾਸ਼ ਵਿੱਚ ਵੀ ਵਾਧਾ ਕਰਦੀ ਹੈ ਅਤੇ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਦੁਆਰਾ ਬਖਸ਼ੇ ਪੰਜ ਕਕਾਰਾਂ ਵਿਚੋਂ ਇੱਕ ਕਕਾਰ ‘ਕੇਸਾਂ’ ਨੂੰ ਸੰਭਾਲਣ ਵਿੱਚ ਵੀ ਮੱਦਦ ਕਰਦੀ ਹੈ। Terms of Service -: This Content Is Not my Own on this website . It is taken from another website,artical,youtube,newspaper,facebook or dailymotion. If u Have Any Issue About Any Content U Can Send Us Massage in page inbox. We will delete that content from website.