ਸੁਖਬੀਰ ਬਾਦਲ ਨਾਲ ਜੁੜਦੇ ਨਜ਼ਰ ਆ ਰਹੇ ਬਹਿਬਲ ਕਲਾਂ ਗੋਲੀ ਕਾਂਡ ਦੇ ਤਾਰ (SIT) ਜਾਂਚ ‘ਚ ਵੱਡਾ ਖ਼ੁਲਾਸਾ

269

ਸੁਖਬੀਰ ਬਾਦਲ ਨਾਲ ਜੁੜਦੇ ਨਜ਼ਰ ਆ ਰਹੇ ਬਹਿਬਲ ਕਲਾਂ ਗੋਲੀ ਕਾਂਡ ਦੇ ਤਾਰ (SIT) ਜਾਂਚ ‘ਚ ਵੱਡਾ ਖ਼ੁਲਾਸਾ – ਹੁਣ ਬੇਅਦਬੀ ਤੇ ਗੋਲੀ ਕਾਂਡ ਦੀਆਂ ਤਾਰਾਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨਾਲ ਜੁੜਦੀਆਂ ਜਾ ਰਹੀਆਂ ਹਨ। ਕੈਪਟਨ ਸਰਕਾਰ ਵੱਲੋਂ ਬਾਣਾਈ ਵਿਸ਼ੇਸ਼ ਜਾਂਚ ਟੀਮ (sit) ਦੀ ਪੜਤਾਲ ਵਿੱਚ ਖੁਲਾਸਾ ਹੋਇਆ ਹੈ ਕਿ ਪੁਲਿਸ ਨੇ ਆਪਣੀਆਂ ਹੀ ਜਿਪਸੀਆਂ ਉੱਪਰ ਗੋਲੀਆਂ ਚਲਾਉਣ ਲਈ ਸੁਖਬੀਰ ਬਾਦਲ ਦੇ ਕਰੀਬੀ ਵਕੀਲ ਦੀ ਨਿੱਜੀ ਬੰਦੂਕ ਵਰਤੀ ਸੀ। ਪੁਲਿਸ ਨੇ ਬੁੱਧਵਾਰ ਨੂੰ ਉਸ ਵਕੀਲ ਨੂੰ ਫੜਨ ਲਈ ਛਾਪਾ ਵੀ ਮਾਰਿਆ ਪਰ ਉਹ ਹੱਥ ਨਹੀਂ ਲੱਗਾ।… (Video By –Rozana Spokesman)

ਸੁਖਬੀਰ ਨਾਲ ਜੁੜਦੇ ਨਜ਼ਰ ਆ ਰਹੇ ਬਹਿਬਲ ਕਲਾਂ ਗੋਲੀ ਕਾਂਡ ਦੇ ਤਾਰ

ਸੁਖਬੀਰ ਨਾਲ ਜੁੜਦੇ ਨਜ਼ਰ ਆ ਰਹੇ ਬਹਿਬਲ ਕਲਾਂ ਗੋਲੀ ਕਾਂਡ ਦੇ ਤਾਰਐਸਆਈਟੀ ਜਾਂਚ 'ਚ ਵੱਡਾ ਖ਼ੁਲਾਸਾ

Posted by Rozana Spokesman on Thursday, 21 February 2019

ਵਿਸ਼ੇਸ਼ ਜਾਂਚ ਟੀਮ ਦੀ ਪੜਤਾਲ ਦੌਰਾਨ ਖੁਲਾਸਾ ਹੋਇਆ ਹੈ ਕਿ ਪੁਲਿਸ ਦੀ ਜਿਪਸੀ ਉੱਪਰ ਜੋ ਗੋਲੀਆਂ ਵੱਜੀਆਂ ਸਨ, ਉਹ ਦੋਨਾਲੀ ਰਾਈਫ਼ਲ ਨਾਲ ਪੁਲਿਸ ਅਧਿਕਾਰੀਆਂ ਵੱਲੋਂ ਮਾਰੀਆਂ ਗਈਆਂ ਸਨ। ਹਰਿੰਦਰਾ ਨਗਰ ਫਰੀਦਕੋਟ ਦੇ ਐਡਵੋਕੇਟ ਨੂੰ ਜਾਂਚ ਟੀਮ ਨੇ ਪੁੱਛਗਿੱਛ ਲਈ ਕਪੂਰਥਲੇ ਬੁਲਾਇਆ ਸੀ। ਪੜਤਾਲ ਦੌਰਾਨ ਪਤਾ ਲੱਗਾ ਹੈ ਕਿ ਇਸ ਵਕੀਲ ਨੇ ਹੀ ਐਸਪੀ ਬਿਕਰਮ ਸਿੰਘ ਨੂੰ ਆਪਣੀ ਦੋਨਾਲੀ ਰਾਈਫ਼ਲ ਵਰਤਣ ਲਈ ਦਿੱਤੀ ਸੀ। ਇਹ ਵਕੀਲ ਦੇ ਪਰਿਵਾਰ ਨਾਲ ਸੁਖਬੀਰ ਬਾਦਲ ਦੀ ਕਰੀਬੀ ਦੋਸਤੀ ਹੈ। ਜਾਂਚ ਟੀਮ ਨੇ ਬੁੱਧਵਾਰ ਨੂੰ ਵਕੀਲ ਦੇ ਘਰ ਛਾਪਾ ਮਾਰਿਆ ਪਰ ਛਾਪੇਮਾਰੀ ਦੌਰਾਨ ਘਰ ਵਿੱਚ ਉਹ ਨਹੀਂ ਮਿਲਿਆ। ਜਾਂਚ ਟੀਮ (Sit) ਨੇ ਫਰੀਦਕੋਟ ਦੀ ਮਸ਼ਹੂਰ ਪੰਕਜ ਮੋਟਰਜ਼ ਕੰਪਨੀ ਦੇ ਕੁਝ ਅਧਿਕਾਰੀਆਂ ਦੇ ਟਿਕਾਣਿਆਂ ’ਤੇ ਵੀ ਛਾਪੇ ਮਾਰੇ। ਪੰਕਜ ਮੋਟਰਜ਼ ਹੁਣ ਬੰਦ ਹੋ ਚੁੱਕੀ ਹੈ ਤੇ ਇਸ ਦੇ ਮਾਲਕ ਦੇ ਐਸਪੀ ਬਿਕਰਮ ਸਿੰਘ ਨਾਲ ਕਾਫ਼ੀ ਕਰੀਬੀ ਸਬੰਧ ਸਨ। ਜਾਂਚ ਟੀਮ ਦੀ ਇਸ ਸਖ਼ਤੀ ਤੋਂ ਬਾਅਦ ਫਰੀਦਕੋਟ ਜ਼ਿਲ੍ਹੇ ਦਾ ਇੱਕ ਸਾਬਕਾ ਅਕਾਲੀ ਵਿਧਾਇਕ ਰੂਪੋਸ਼ ਹੋ ਗਿਆ ਹੈ। ਸੋਸ਼ਲ ਮੀਡੀਆ ਦੇ ਅਜੋਕੇ ਦੌਰ ਵਿੱਚ ਨਵੀਂਆ ਅਪਡੇਟਸ ਦੇਖਣ ਲਈ ਆਪ ਜੀ Sikh Media Of Punjab (You Tube channel) ਅਤੇ ਫੇਸਬੁੱਕ ਪੇਜ ਤੇ ਕਲਿੱਕ ਕਰੋ– ਹਰ ਖੇਤਰ, ਧਰਮ,ਮਜਬ ਦੀ ਖਬਰ ਦੀ ਜਾਣਕਾਰੀ ਲੈਣ ਲਈ ਸਾਡੇ you tube channel- Sikh Media Of Punjab ਨੂੰ subscribe ਕਰੋ, ਅਤੇ ਫੇਸਬੁੱਕ ਤੇ ਸਾਡੇ ਪੇਜ ਨੂੰ ਲਾਈਕ ਕਰੋ, Terms of Service -: This Content Is Not my Own on this website . It is taken from another website,artical,youtube,newspaper,facebook or dailymotion. If u Have Any Issue About Any Content U Can Send Us Massage in page inbox. We will delete that content from website.