ਬਹਿਬਲ ਕਲਾਂ ਗੋਲੀ ਕਾਂਡ ਮਾਮਲੇ ‘ਚ ਸਾਬਕਾ ਐੱਸ.ਐੱਸ.ਪੀ. ਚਰਨਜੀਤ ਸ਼ਰਮਾ ਗਿਰਫਤਾਰ…. ਸ਼ੇਅਰ ਕਰੋ

303

14 ਅਕਤੂਬਰ 2015 ਨੂੰ ਬਹਿਬਲ ਕਲਾਂ ਗੋਲੀਕਾਂਡ ਦੌਰਾਨ 26 ਸਾਲਾ ਗੁਰਜੀਤ ਸਣੇ 2 ਨੌਜਵਾਨ ਮਾਰੇ ਗਏ ਸਨ ਬਹਿਬਲ ਕਲਾਂ ਗੋਲੀਕਾਂਡ ਮਾਮਲੇ ਵਿੱਚ ਸਾਬਕਾ ਸਾਬਕਾ ਐੱਸਐੱਸਪੀ ਚਰਨਜੀਤ ਸ਼ਰਮਾ ਦੀ ਗ੍ਰਿਫ਼ਤਾਰੀ ਹੋਈ ਹੈ। ਮਾਮਲੇ ਦੀ ਜਾਂਚ ਕਰ ਰਹੀ SIT ਨੇ ਉਨ੍ਹਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਮਿਲੀ ਜਾਣਕਾਰੀ ਅਨੁਸਾਰ ਸਾਬਕਾ ਐਸਐਸਪੀ ਚਰਨਜੀਤ ਸ਼ਰਮਾ ਨੂੰ ਹੁਸਿਆਰਪੁਰ ਉਨ੍ਹਾਂ ਦੇ ਘਰ ਤੋਂ ਗ੍ਰਿਫਤਾਰ ਕੀਤਾ ਗਿਆ ਹੈ। ਐੱਸ.ਆਈ.ਟੀ. ਵੱਲੋਂ ਇੰਨੀ ਸਵੇਰੇ ਕਾਰਵਾਈ ਇਸ ਲਈ ਕੀਤੀ ਗਈ ਹੈ ਕਿਉਂਕਿ ਇਸ ਵਾਰ ਪੁਲਿਸ ਅਧਿਕਾਰੀ ਇਨ੍ਹਾਂ ਮੁਲਜ਼ਮਾਂ ਨੂੰ ਆਪਣੇ ਬਚਾਅ ਦਾ ਕੋਈ ਮੌਕਾ ਨਹੀਂ ਦੇਣਾ ਚਾਹੁੰਦੇ ਸਨ। ਦੱਸ ਦਈਏ ਕਿ ਪਿਛਲੀ ਬਾਰ ਮੌਕਾ ਮਿਲਦੀਆਂ ਹੀ ਇਹ ਲੋਕ ਹਾਈਕੋਰਟ ਜਾਂ ਪੁੱਜੇ ਸਨ।
ਵਿਸ਼ੇਸ਼ ਜਾਂਚ ਟੀਮ  ਵੱਲੋਂ ਮੋਗਾ ਦੇ ਸਾਬਕਾ ਐੱਸਐੱਸਪੀ ਚਰਨਜੀਤ ਸ਼ਰਮਾ ਨੂੰ ਬਹਿਬਲ ਕਲਾਂ ’ਚ ਪੁਲਿਸ ਵੱਲੋਂ ਕੀਤੀ ਗੋਲੀਬਾਰੀ ਮਾਮਲੇ ’ਚ ਗ੍ਰਿਫਤਾਰ ਕੀਤਾ ਗਿਆ ਹੈ। ਅਕਤੂਬਰ 2015 ‘ਚ ਬਹਿਬਲ ਕਲਾਂ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੀਆਂ ਹੋਈਆਂ ਬੇਅਦਬੀਆਂ ਨੂੰ ਲੈ ਕੇ ਸਿੱਖ ਜਥੇਬੰਦੀਆਂ ਵਿਰੋਧ ਪ੍ਰਦਰਸ਼ਨ ਕਰ ਰਹੀਆਂ ਸਨ, ਉਸ ਸਮੇਂ ਪ੍ਰਦਰਸ਼ਨਕਾਰੀਆਂ ਉਪਰ ਗੋਲੀਬਾਰੀ ਕੀਤੀ ਗਈ ਸੀ, ਜਿਸ ਵਿਚ ਦੋ ਸਿੱਖ ਨੌਜਵਾਨਾਂ ਦੀ ਮੌਤ ਹੋ ਗਈ ਸੀ। ਉਸ ਸਮੇਂ ਮੋਗਾ ਦੇ ਐਸਐਸਪੀ ਚਰਨਜੀਤ ਸ਼ਰਮਾ ਪੁਲਿਸ ਦੀ ਅਗਵਾਈ ਕਰ ਰਹੇ ਸਨ। ਜਾਣਕਾਰੀ ਅਨੁਸਾਰ ਸਾਬਕਾ ਐਸਐਸਪੀ ਚਰਨਜੀਤ ਸ਼ਰਮਾ ਨੂੰ ਅੱਜ ਹੁਸਿਆਰਪੁਰ ਉਨ੍ਹਾਂ ਦੇ ਘਰ ਤੋਂ ਗ੍ਰਿਫਤਾਰ ਕੀਤਾ ਗਿਆ ਹੈ।  ਗ੍ਰਿਫਤਾਰੀ ਤੋਂ ਬਾਅਦ ਉਨ੍ਹਾਂ ਨੂੰ ਐਸਆਈਟੀ ਵੱਲੋਂ ਪੁੱਛਗਿੱਛ ਦੇ ਲਈ ਅੰਮ੍ਰਿਤਸਰ ਲੈ ਜਾਇਆ ਗਿਆ ਹੈ। ਜ਼ਿਕਰਯੋਗ ਹੈ ਕਿ ਬਹਿਬਲ ਕਲਾਂ ਗੋਲੀਕਾਂਡ ਮਾਮਲਿਆਂ ‘ਚ SIT ਦੇ ਮੁਖੀ ਕੁੰਵਰ ਵਿਜੇ ਪ੍ਰਤਾਪ ਸਿੰਘ ਵੱਲੋਂ ਨਾਮਜ਼ਦ ਪੁਲਿਸ ਅਧਿਕਾਰੀਆਂ ਨੂੰ 29 ਜਨਵਰੀ ਨੂੰ ਪੇਸ਼ ਹੋਣ ਲਈ ਨੋਟਿਸ ਜਾਰੀ ਕੀਤਾ | ਦਰਅਸਲ ਐੱਸਆਈਟੀ ਨੂੰ ਹਾਈ ਕੋਰਟ ਨੇ ਮਾਮਲੇ ਦੀ ਜਾਂਚ ਜਲਦੀ ਪੂਰੀ ਕਰਨ ਦੇ ਨਿਰਦੇਸ਼ ਦਿੱਤੇ ਸਨ।ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਸੁਣਾਇਆ ਫ਼ੈਸਲਾ ਆਇਆ ਹੈ।ਬੇਅਦਬੀ ਦੀਆਂ ਘਟਨਾਵਾਂ ਤੇ ਬਹਿਬਲ ਕਲਾਂ ਗੋਲੀ ਕਾਂਡ ਸਬੰਧੀ ਜਸਟਿਸ ਰਣਜੀਤ ਸਿੰਘ ਤੇ ਜਸਟਿਸ ਜੋਰਾ ਸਿੰਘ ਕਮਿਸ਼ਨ ਦੀਆਂ ਰਿਪੋਰਟਾਂ ਵਿਰੁੱਧ ਦਾਖਲ ਐੱਸ.ਐੱਸ.ਪੀ. ਚਰਨਜੀਤ ਸ਼ਰਮਾ ਤੇ ਹੋਰ ਪੁਲਿਸ ਅਫ਼ਸਰਾਂ ਦੀਆਂ ਪਟੀਸ਼ਨਾਂ ਰੱਦ ਕਰ ਦਿੱਤੀ ਹੈ। ਹੁਣ ਬੇਅਦਬੀਆਂ ਤੇ ਗੋਲੀਕਾਂਡ ਦੀ ਜਾਂਚ ਐੱਸ.ਆਈ.ਟੀ. ਹੀ ਕਰੇਗੀ। ਇਸਦੇ ਲਈ ਹਾਈਕੋਰਟ ਨੇ ਜਾਂਚ ਤੇਜ ਕਰਨ ਲਈ ਐੱਸ.ਆਈ.ਟੀ. ਨੂੰ ਹੁਕਮ ਦਿੱਤਾ ਹੈ। (Terms of Service -: This Content Is Not my Own on this website . It is taken from another website,artical,youtube,newspaper,facebook or dailymotion. If u Have Any Issue About Any Content U Can Send Us Massage in page inbox. We will delete that content from website).ਜੇਕਰ ਤੁਹਾਨੂੰ ਸਾਡੀ ਇਹ ਪੋਸਟ ਵਧੀਆ ਲੱਗੀ ਤਾਂ ਇਸ ਨੂੰ ਅੱਗੇ ਸ਼ੇਅਰ ਜਰੂਰ ਕਰੋ । ਅਤੇ ਸਾਡੇ ਦੁਆਰਾ ਪਾਈ ਗਈ ਹਰ ਇੱਕ ਪੋਸਟ ਦੀ ਜਾਣਕਾਰੀ ਪ੍ਰਾਪਤ ਕਰਨ ਲਈ ਸਾਡੇ ਫੇਸਬੁੱਕ ਪੇਜ (Sikh Media Of Punjab) ਨੂੰ ਲਾਈਕ ਕਰੋ ਜੀ