ਬਹਿਬਲ ਕਲਾਂ ਗੋਲੀ ਕਾਂਡ ਮਸਲੇ ਵਿੱਚ ਕਿਸੇ ਨੂੰ ਕੋਈ ਕਲੀਨ ਚਿੱਟ ਨਹੀਂ । SIT । News Update

261

ਬਹਿਬਲ ਕਲਾਂ ਗੋਲੀ ਕਾਂਡ ਮਸਲੇ ਵਿੱਚ ਕਿਸੇ ਨੂੰ ਕੋਈ ਕਲੀਨ ਚਿੱਟ ਨਹੀਂ । SIT । ਬਹਿਬਲ ਕਲਾਂ ਗੋਲੀ ਕਾਂਡ ਵਿਚ ਤਫ਼ਤੀਸ਼ ਕਰ ਰਹੀ ਵਿਸ਼ੇਸ਼ ਜਾਂਚ ਟੀਮ (ਸਿੱਟ) ਨੇ ਉਨ੍ਹਾਂ ਮੀਡੀਆ ਰੀਪੋਰਟਾਂ ਨੂੰ ਸਪੱਸ਼ਟ ਤੌਰ ‘ਤੇ ਖ਼ਾਰਜ ਕੀਤਾ ਹੈ ਜਿਨ੍ਹਾਂ ਵਿਚ ਕੁੱਝ ਵਿਅਕਤੀਆਂ ਨੂੰ ਉਕਤ ਕੇਸ ਵਿਚ ਕਲੀਨ ਚਿੱਟ ਦੇਣ ਦਾ ਦਾਅਵਾ ਕੀਤਾ ਗਿਆ ਹੈ। ਵਿਸ਼ੇਸ਼ ਜਾਂਚ ਟੀਮ ਦਾ ਕਹਿਣਾ ਹੈ ਕਿ ਉਸ ਵਲੋਂ ਸਿਰਫ਼ ਇਕ ਦੋਸ਼ੀ ਵਿਰੁਧ ਹੀ ਚਲਾਨ ਪੇਸ਼ ਕੀਤਾ ਗਿਆ ਹੈ। ਪੰਜਾਬ ਪੁਲਿਸ ਦੇ ਬੁਲਾਰੇ ਨੇ ਦਸਿਆ ਕਿ ਇਹ ਮਾਮਲਾ ਅਜੇ ਜਾਂਚ ਅਧੀਨ ਹੈ ਅਤੇ ਕਈ ਪਹਿਲੂਆਂ ‘ਤੇ ਤਫ਼ਤੀਸ਼ ਜਾਰੀ ਹੈ। ਬੁਲਾਰੇ ਨੇ ਕਿਹਾ ਕਿ ਤਫ਼ਤੀਸ਼ ਮੁਕੰਮਲ ਹੋਣ ਤਕ ਕਿਸੇ ਵੀ ਵਿਅਕਤੀ ਵਿਸ਼ੇਸ਼ ਨੂੰ ਕਲੀਨ ਚਿੱਟ ਦੇਣ ਦਾ ਸਵਾਲ ਹੀ ਪੈਦਾ ਨਹੀਂ ਹੁੰਦਾ।ਫ਼ਰੀਦਕੋਟ ਅਦਾਲਤ ਵਿਚ ਪੇਸ਼ ਕੀਤਾ ਗਿਆ 792 ਪੰਨਿਆਂ ਦਾ ਚਲਾਨ ਜਿਸ ਦਾ ਮੀਡੀਆ ਰੀਪੋਰਟਾਂ ਵਿਚ ਵੀ ਜ਼ਿਕਰ ਕੀਤਾ ਗਿਆ ਹੈ, ਉਹ ਸਿਰਫ਼ ਇਕ ਦੋਸ਼ੀ ਸਾਬਕਾ ਐਸ.ਐਸ.ਪੀ. ਚਰਨਜੀਤ ਸਿੰਘ ਸ਼ਰਮਾ ਵਿਰੁਧ ਹੀ ਪੇਸ਼ ਕੀਤਾ ਗਿਆ ਹੈ। ਬੁਲਾਰੇ ਨੇ ਕਿਹਾ ਕਿ ਇਹ ਚਲਾਨ ਠੋਸ ਸਬੂਤਾਂ ‘ਤੇ ਆਧਾਰਤ ਹੈ, ਜਿਸ ਵਿਚ ਅਜੇ ਵੀ ਕਈ ਪਹਿਲੂਆਂ ‘ਤੇ ਦੋਸ਼ੀ ਵਿਰੁਧ ਜਾਂਚ ਜਾਰੀ ਹੈ। ਬੁਲਾਰੇ ਨੇ ਅੱਗੇ ਕਿਹਾ ਕਿ ਤਫ਼ਤੀਸ਼ ਮੁਕੰਮਲ ਹੋਣ ਉਪਰੰਤ ਚਰਨਜੀਤ ਸ਼ਰਮਾ ਸਮੇਤ ਕਾਨੂੰਨ ਅਨੁਸਾਰ ਦੋਸ਼ੀ ਪਾਏ ਜਾਣ ਵਾਲੇ ਵਿਅਕਤੀਆਂ ਵਿਰੁਧ ਤਰਤੀਮਾ ਚਲਾਨ (ਸਪਲੀਮੈਂਟਰੀ ਚਲਾਨ) ਅਦਾਲਤ ਵਿਚ ਪੇਸ਼ ਕੀਤਾ ਜਾਵੇਗਾ। ਬੁਲਾਰੇ ਨੇ ਕਿਹਾ ਕਿ ਅਸਲ ਵਿਚ ਜਾਂਚ ਅਜੇ ਜਾਰੀ ਹੈ ਅਤੇ ਕਿਸੇ ਨੂੰ ਵੀ ਕਲੀਨ ਚਿੱਟ ਦੇਣ ਦੀ ਅਜੇ ਕੋਈ ਸੰਭਾਵਨਾ ਨਹੀਂ  ਬਣਦੀ। ਅਧੂਰੀ ਜਾਂਚ ਦੇ ਆਧਾਰ ‘ਤੇ ਚਲਾਨ ਵਜੋਂ ਪੇਸ਼ ਕੀਤੇ ਗਏ ਇਕ ਦਸਤਾਵੇਜ਼ ਨੂੰ ਉਨ੍ਹਾਂ ਵਿਅਕਤੀਆਂ ਨੂੰ ਕਲੀਨ ਚਿੱਟ ਦੇਣ ਦੇ ਸਬੂਤ ਵਜੋਂ ਨਹੀਂ ਲਿਆ ਜਾ ਸਕਦਾ ਜਿਨ੍ਹਾਂ ਦਾ ਚਲਾਨ ਵਿਚ ਜ਼ਿਕਰ ਨਹੀਂ ਕੀਤਾ ਗਿਆ। ਇਸ ਗੱਲ ਦਾ ਜ਼ਿਕਰ ਕਰਦਿਆਂ ਕਿ ਉਕਤ ਮੀਡੀਆ ਰਿਪੋਰਟਾਂ ਨੇ ਖ਼ੁਦ ਹੀ ਇਸ ਗੱਲ ਦਾ ਪ੍ਰਗਟਾਵਾ ਕਰ ਦਿੱਤਾ ਹੈ ਕਿ ਸਿੱਟ ਵਲੋਂ ਐਫ.ਆਈ.ਆਰ. ਵਿਚ ਦਰਜ ਅਜੇ ਵੀ ਘੱਟੋ ਘੱਟ ਐਸ.ਪੀ. ਬਿਕਰਮਜੀਤ ਸਿੰਘ, ਪ੍ਰਦੀਪ ਕੁਮਾਰ ਅਤੇ ਅਮਰਜੀਤ ਸਿੰਘ ਨਾਮੀ 3 ਵਿਅਕਤੀਆਂ ਵਿਰੁਧ ਚਲਾਨ ਪੇਸ਼ ਕੀਤਾ ਜਾਵੇਗਾ, ਬੁਲਾਰੇ ਨੇ ਕਿਹਾ ਕਿ ਇਹ ਸਪੱਸ਼ਟ ਹੈ ਕਿ ਹੁਣ ਤਕ ਪੇਸ਼ ਕੀਤਾ ਗਿਆ ਚਲਾਨ ਅਧੂਰੀ ਜਾਂਚ ‘ਤੇ ਆਧਾਰਤ ਹੈ। ਬੁਲਾਰੇ ਨੇ ਸਪੱਸ਼ਟ ਕਰਦਿਆਂ ਕਿਹਾ ਕਿ ਉਕਤ ਕੇਸ ਵਿਚ ਦੋਸ਼ੀ ਪਾਏ ਜਾਣ ਵਾਲੇ ਵਿਅਕਤੀਆਂ ਵਿਰੁਧ ਕਾਨੂੰਨ ਅਨੁਸਾਰ ਬਣਦੀ ਕਾਰਵਾਈ ਕੀਤੀ ਜਾਵੇਗੀ। Terms of Service -: This Content Is Not my Own on this website . It is taken from another website,artical,youtube,newspaper,facebook or dailymotion. If u Have Any Issue About Any Content U Can Send Us Massage in page inbox. We will delete that content from website.